ਐਸ.ਏ.ਐਸ ਨਗਰ ( ਨਵਾਂ ਗਰਾਉਂ), 19 ਸਤੰਬਰ : ਸਥਾਨਕ ਨਵਾਂ ਗਰਾਉਂ ਵਿਚ ਕੋਰੋਨਾ ਵਾਇਰਸ ਲਾਗ ਦੇ 14 ਨਵੇਂ ਕੇਸ ਸਾਹਮਣੇ ਆਉਣ ਨਾਲ ਦਸਮੇਸ਼ ਨਗਰ ਅਤੇ ਗੋਬਿੰਦ ਨਗਰ ਦੇ ਖੇਤਰਾਂ ਨੂੰ 'ਮਾਈਕਰੋ ਕੰਟੇਨਮੈਂਟ ਜ਼ੋਨ' ਬਣਾਇਆ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਅੱਜ ਨਵਾਂ ਗਰਾਉਂ ਵਿਚ ਸਥਿਤੀ ਦਾ ਜਾਇਜ਼ਾ ਲਿਆ ਅਤੇ 'ਕੋਰੋਨਾ ਪਾਜ਼ੇਟਿਵ' ਮਰੀਜ਼ਾਂ ਦਾ ਹਾਲ ਜਾਣਿਆ। ਉਨ੍ਹਾਂ ਦਸਿਆ ਕਿ ਸਥਾਨਕ ਦਸਮੇਸ਼ ਨਗਰ ਦੀ ਪੋਸਟ ਆਫ਼ਿਸ ਵਾਲੀ ਗਲੀ ਵਿਚਲੇ ਘਰਾਂ ਵਿਚ ਅੱਠ ਕੇਸ ਸਾਹਮਣੇ ਆਏ ਹਨ ਜਿਸ ਕਾਰਨ ਇਸ ਗਲੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ ਜਦਕਿ ਗੋਬਿੰਦ ਨਗਰ ਦੇ ਸੈਂਚਰੀ ਸਕੂਲ ਲਾਗਲੀ ਗਲੀ ਦੇ ਘਰਾਂ ਵਿਚ 6 ਕੇਸ ਸਾਹਮਣੇ ਆਏ ਹਨ ਜਿਸ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਬਦਲਿਆ ਗਿਆ ਹੈ। ਸਾਰੇ 14 ਮਰੀਜ਼ਾਂ ਦੀ ਹਾਲਤ ਦੇ ਸਨਮੁੱਖ ਉਨ੍ਹਾਂ ਨੂੰ ਘਰਾਂ ਵਿਚ ਹੀ ਅਲੱਗ-ਅਲੱਗ ਕਰ ਦਿਤਾ ਗਿਆ ਹੈ ਅਤੇ ਉਨ੍ਹਾਂ ਦੇ ਨੇੜਲੇ ਸੰਪਰਕਾਂ ਦੇ ਟੈਸਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲਾਗਲੇ ਘਰਾਂ ਵਿਚ ਵੀ ਸਰਵੇ ਕੀਤਾ ਜਾ ਰਿਹਾ ਹੈ।
SBP GROUP
Search This Blog
Total Pageviews
ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ 'ਕੋਰੋਨਾ ਪਾਜ਼ੇਟਿਵ' ਮਰੀਜ਼ਾਂ ਦਾ ਹਾਲ ਜਾਣਿਆ
ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦੇ ਪਰਿਵਾਰਕ ਜੀਆਂ ਨੂੰ ਕਿਹਾ ਕਿ ਉਹ ਮਰੀਜ਼ਾਂ ਦਾ ਹੌਸਲਾ ਕਾਇਮ ਰੱਖਣ, ਚੰਗੀ ਤੇ ਪੌਸ਼ਟਿਕ ਖ਼ੁਰਾਕ ਦਾ ਸੇਵਨ ਕਰਨ ਅਤੇ ਹੋਰ ਤਮਾਮ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ 'ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਬਿਹਤਰ ਅਤੇ ਵਧੇਰੇ ਅਸਰਦਾਰ ਢੰਗ ਨਾਲ ਲੜਨ ਲਈ ਮਰੀਜ਼ਾਂ ਨੂੰ ਅਪਣਾ ਮਨੋਬਲ ਉੱਚਾ ਰੱਖਣਾ ਚਾਹੀਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਤੇ ਸਹੂਲਤਾਂ ਦੀ ਕੋਈ ਘਾਟ ਨਹੀਂ ਪਰ ਰੋਗੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ 'ਤੇ ਸੌਖਿਆਂ ਕਾਬੂ ਪਾਇਆ ਜਾ ਸਕਦਾ ਹੈ।
ਉਨ੍ਹਾਂ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਖ-ਵੱਖ ਸਾਧਨਾਂ ਜ਼ਰੀਏ ਮਰੀਜ਼ਾਂ ਨੂੰ ਸੁਨੇਹਾ ਦੇਣ ਕਿ ਇਸ ਬੀਮਾਰੀ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਸਗੋਂ ਤਗੜੇ ਹੋ ਕੇ ਇਸ ਦਾ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾੜਾ-ਮੋਟਾ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਤਾਕਿ ਇਸ ਬੀਮਾਰੀ ਦਾ ਸਹੀ ਸਮੇਂ ਪਤਾ ਲੱਗ ਸਕੇ ਅਤੇ ਅਸਰਦਾਰ ਢੰਗ ਨਾਲ ਇਲਾਜ ਹੋ ਸਕੇ। ਸਿਵਲ ਸਰਜਨ ਨੇ ਲੋਕਾਂ ਨੂੰ ਮੁੜ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਸਿਵਲ ਸਰਜਨ ਨੇ ਦੁਹਰਾਇਆ ਕਿ ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ 'ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 'ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ।
ਇਸੇ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਐਸ.ਐਮ.ਓ. ਘੜੂੰਆਂ ਡਾ. ਕੁਲਜੀਤ ਕੌਰ, ਡਾ. ਸੰਜੇ ਸ਼ਰਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਿਹਤ ਵਰਕਰ ਜਸਪਾਲ ਸਿੰਘ, ਏ.ਐਨ.ਐਮ. ਰੇਖਾ ਰਾਣੀ ਆਦਿ ਮੌਜੂਦ ਸਨ।
Tags:
PUNJAB NEWS
A GROUP OF NEWS MEDIA SERVICES Since 2011
Subscribe to:
Post Comments (Atom)
Wikipedia
Search results
No comments:
Post a Comment