ਐਸ.ਏ.ਐਸ ਨਗਰ, 24 ਸਤੰਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸਾਜ਼ ਵਾਦਨ ਪ੍ਰਤੀਯੋਗਤਾ ਉਚਾਰਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ । ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਚੱਲ ਰਹੇ ਸਾਜ਼ ਵਾਦਨ ਮੁਕਾਬਲਿਆਂ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ । ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ 'ਚ ਹਿੱਸਾ ਲਿਆ ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਹਿੰਮਤ ਸਿੰਘ ਹੁੰਦਲ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਸਾਜ਼ ਮੁਕਾਬਲੇ 'ਚ ਬਲਾਕ ਖਰੜ 1 ਤੋਂ ਸਰਕਾਰੀ ਹਾਈ ਸਕੂਲ ਸੈਦਪੁਰ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਬਲਾਕ ਖਰੜ 3 ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਹਾਣਾ ਦੀ ਵਿਦਿਆਰਥਣ ਪੂਨਮ ਸ਼ਰਮਾ ਨੇ ਦੂਸਰਾ ਸਥਾਨ ਅਤੇ ਡੇਰਾਬਸੀ ਬਲਾਕ 1 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੁਪਰ ਸੈਣੀਆਂ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ I ਮਿਡਲ ਵਿੰਗ ਦੇ ਮੁਕਾਬਲੇ 'ਚ ਬਲਾਕ ਖਰੜ 2 ਤੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੜੂੰਆਂ ਦੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਪਹਿਲਾ ਸਥਾਨ, ਬਲਾਕ ਖਰੜ 3 ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਦੇ ਵਿਦਿਆਰਥੀ ਕੋਮਲਪ੍ਰੀਤ ਸਿੰਘ ਨੇ ਦੂਸਰਾ ਸਥਾਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਹਾਣਾ ਦੀ ਵਿਦਿਆਰਥਣ ਕੁਸ਼ਮ ਨੇ ਤੀਸਰਾ ਸਥਾਨ ਹਾਸਲ ਕੀਤਾ I ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿੱਚ ਬਲਾਕ ਖਰੜ 2 ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੰੜੂਆਂ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ I ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਸੈ.)ਹਰਵਿੰਦਰ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ 'ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।
No comments:
Post a Comment