ਐਸ.ਏ.ਐਸ ਨਗਰ, 23 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲਾ ਰੈਡ ਕਰਾਸ ਸ਼ਾਖਾ ਵਲੋਂ ਕੋਵਿਡ—19 ਮਹਾਂਮਾਰੀ ਦੋਰਾਨ ਮਿਸ਼ਨ ਫਤਿਹ ਨੂੰ ਮੁੱਖ ਰੱਖਦੇ ਹੋਏ ਜਿਲਾ ਐਸ.ਏ.ਐਸ.ਨਗਰ ਵਿਖੇ ਵੱਖ—ਵੱਖ ਥਾਵਾਂ ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਐਸ.ਏ.ਐਸ.ਨਗਰ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਰੈਡ ਕਰਾਸ ਵਲੋਂ ਐਸ.ਏ.ਐਸ.ਨਗਰ ਵਿੱਚ ਵੱਖ—ਵੱਖ ਥਾਵਾਂ ਤੇ ਮਾਰਕਿਟਾਂ ਵਿੱਚ ਘੁੰਮ ਰਹੇ ਲੋਕਾਂ, ਦੁਕਾਨਦਾਰਾਂ ਅਤੇ ਬੱਚਿਆਂ ਨੂੰ ਲਗਭਗ 800 ਮਾਸਕ, 140 ਛੋ ਸੈਨੀਟਾਈਜ਼ਰ ਅਤੇ 150 ਸਾਬਣ ਵੰਡੇ ਗਏ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਰੋਨਾਂ ਬਿਮਾਰੀ ਦੀ ਮਹਾਂਮਾਰੀ ਤੋਂ ਬਚਣ ਲਈ ਉਨ੍ਹਾਂ ਨੂੰ ਮਾਸਕ ਲਗਾਉਣ, ਸਮੇਂ ਸਮੇਂ ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ, ਸਮਾਜਿਕ ਦੂਰੀ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਸਮਝਾਇਆ ਗਿਆ ਕਿ ਇਸ ਬਿਮਾਰੀ ਤੋਂ ਡਰਨ ਅਤੇ ਘਬਰਾਉਣ ਦੀ ਲੋੜ ਨਹੀਂ ਸਗੋਂ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਗਾਇਡ ਲਾਇਨਜ਼ ਨੂੰ ਅਪਨਾਉਣ ਦੀ ਲੋੜ ਹੈ। ਕੋਰੋਨਾ ਦੇ ਇਲਾਜ ਅਤੇ ਟੈਸਟਾਂ ਬਾਰੇ ਸੋਸ਼ਲ ਮੀਡੀਆ ਤੇ ਚਲਾਈਆਂ ਜਾ ਰਹੀਆਂ ਗੁਮਰਾਹਕੁੰਨ ਵੀਡੀਓ ਤੋਂ ਬਚਣ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾ ਤੇ ਭਰੋਸਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਸ੍ਰੀ ਕੌਸ਼ਲ ਨੇ ਦੱਸਿਆ ਕਿ ਜ਼ਿਲਾ ਰੈਡ ਕਰਾਸ ਸ਼ਾਖਾ ਵੱਲੋਂ ਕੋਵਿਡ-19 ਦੋਰਾਨ ਰਾਸ਼ਨ, ਦਵਾਈਆਂ, ਮਾਸਕ, ਸੈਨੀਟਾਇਜਰ ਅਤੇ ਹੋਰ ਲੋੜੀਂਦਾ ਸਮਾਨ ਦਾਨੀ ਸੱਜਣਾ ਦੀ ਸਹਾਇਤਾ ਨਾਲ ਗਰੀਬ ਅਤੇ ਲੋੜਵੰਦਾਂ ਨੂੰ ਸਮੇਂ ਸਮੇਂ ਤੇ ਲਗਾਤਾਰ ਮਹੁੱਈਆਂ ਕਰਵਾਇਆ ਜਾ ਰਿਹਾ ਹੈ। ਇਹ ਕੰਮ ਸ਼ਾਖਾ ਵਲੋਂ ਲਗਾਤਾਰ ਹੀ ਕੀਤੇ ਜਾ ਰਹੇ ਹਨ ਅਤੇ ਆਮ ਜਨਤਾ ਨੂੰ ਕੋਰਾਨਾ ਮਹਾਂਮਾਰੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਕੱਤਰ, ਰੈਡ ਕਰਾਸ ਸ਼ਾਖਾ ਵਲੋਂ ਜਿਲੇ ਦੀ ਜਨਤਾ ਨੂੰ ਪੁਰ ਜੋਰ ਅਪੀਲ ਕੀਤੀ ਗਈ ਕਿ ਰੈਡ ਕਰਾਸ ਦੇ ਮਾਨਵ ਸੇਵਾ ਦੇ ਕੰਮ ਵਿੱਚ ਖੁੱਲ ਦਿੱਲੀ ਨਾਲ ਯੋਗਦਾਨ ਪਾਉਣ ਅਤੇ ਸ਼ਾਖਾ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਮਾਸਕ, ਸੈਨੀਟਾਈਜਰ ਆਦਿ ਉਪਲੰਵਧ ਕਰਵਾਉਣ ਤਾਂ ਜੋ ਜ਼ਿਲੇ ਵਿੱਚ ਲੋੜਵੰਦਾਂ ਨੂੰ ਉਹ ਵੰਡੇ ਜਾ ਸਕਣ।
No comments:
Post a Comment