ਐਸ.ਏ.ਐਸ. ਨਗਰ 23 ਸਤੰਬਰ - ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾ ਨੂੰ ਰੋਜਗਾਰ ਦੇਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਮਾਲ ਵਿਭਾਗ ਪੰਜਾਬ ਵਿੱਚ ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਇੰਨੀ ਵੱਡੀ ਤਾਦਾਤ ਵਿੱਚ ਭਰਤੀ ਨਾਲ ਜਿੱਥੇ ਸਰਕਾਰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਨਿਭਾਏਗੀ ਉੱਥੇ ਇਸ ਨਾਲ ਮਾਲ ਮਹਿਕਮੇ ਦੇ ਕੰਮ ਨੂੰ ਮਜਬੂਤੀ ਮਿਲੇਗੀ ਜਿਸ ਦਾ ਸਿੱਧਾ ਲਾਭਾ ਲੋਕਾਂ ਨੂੰ ਹੋਵੇਗਾ।
ਚੇਅਰਮੈਨ ਨੇ ਉਮੀਦਵਾਰਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਹੁਣ ਤੋਂ ਹੀ ਪਟਵਾਰੀ ਦੀ ਅਸਾਮੀ ਅਤੇ ਹੋਰ ਭਰਤੀਆਂ ਲਈ ਬੋਰਡ ਵਲੋਂ ਲਏ ਜਾਣ ਵਾਲੇ ਟੈਸਟਾਂ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਸਮਾਜ ਨੂੰ ਚੰਗੇ, ਗਿਆਨਵਾਨ ਤੇ ਪ੍ਰਤੀਬੱਧ ਕਰਮਚਾਰੀ ਮੁਹੱਈਆ ਕਰਵਾਏ ਜਾ ਸਕਣ।
ਚੇਅਰਮੈਨ ਰਮਨ ਬਹਿਲ ਵਲੋਂ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਅਸਾਮੀਆਂ ਅਤੇ ਸਹਾਇਕ ਜੇਲ੍ਹ ਸੁਪਰਡੰਟ ਦੀਆਂ 35 ਅਸਾਮੀਆਂ ਭਰਨ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।
ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਲਿਖਤੀ ਪ੍ਰੀਖਿਆ ਲੈਣ ਉਪਰੰਤ ਮੈਰਿਟ ਦੇ ਅਧਾਰ ਤੇ ਯੋਗ ੳਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਅੱਜ ਦੀ ਮੀਟਿੰਗ ਵਿੱਚ ਬੋਰਡ ਦੇ ਮੈਂਬਰ ਰਜਨੀਸ਼ ਸਹੋਤਾ, ਸਮਸ਼ਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰ ਪਾਲ ਸਿੰਘ, ਰਵਿੰਦਰਪਾਲ ਸਿੰਘ ਸਵੀਟੀ, ਅਮਰਜੀਤ ਸਿੰਘ ਵਾਲੀਆ, ਹਰਪ੍ਰਤਾਪ ਸਿੰਘ ਸਿੱਧੂ, ਅਲਤਾ ਆਹਲੂਵਾਲੀਆ, ਰੋਹਲ ਸਿੰਘ ਸਿੱਧੂ ਅਤੇ ਬਲਕਾਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੋਸ਼ਲ ਡਿਸਟੈਂਸਿੰਗ ਨੂੰ ਮੇਨਟੇਨ ਰੱਖਦੇ ਹੋਏ ਹਿੱਸਾ ਲਿਆ।
No comments:
Post a Comment