SBP GROUP

SBP GROUP

Search This Blog

Total Pageviews

ਜਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੇ ਝੋਨਾ ਦੀ 96.54 ਫੀਸਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

 ਐਸ.ਏ.ਐਸ. ਨਗਰ, 03 ਅਕਤੂਬਰ : ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿੱਚ ਝੋਨੇ ਦੀ ਫਸਲ ਖਰੀਦ ਕਰਨ ਲਈ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਕੋਈ ਉਡੀਕ ਨਹੀਂ ਕਰਨੀ ਪੈਂਦੀ । ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦਾ ਝੋਨਾ ਖਰੀਦ ਏਜੰਸੀਆਂ ਵੱਲੋਂ ਸਮੇਂ ਸਿਰ ਖਰੀਦ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵੱਖ ਵੱਖ ਖਰੀਦ ਕੇਂਦਰਾਂ ਵਿੱਚ ਕਿਸਾਨਾ ਵੱਲੇ ਲਿਆਂਦੇ ਝੋਨਾ ਵਿੱਚੋਂ ਹੁਣ ਤੱਕ 96.54 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਵੱਲੋਂ 5144 ਮੀਟਰ ਝੋਨਾ ਵੇਚਣ ਲਈ ਆਇਆ ਜਿਸ ਵਿੱਚੋਂ ਖਰੀਦ ਏਜੰਸੀਆਂ ਨੇ 5139 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ । ਅੱਜ ਦੀ ਖਰੀਦ 99.90 ਫੀਸਦੀ ਬਣਦੀ ਹੈ। 


         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 17951 ਮੀਟਰਿਕ ਟਨ ਝੋਨਾ ਪੁੱਜਿਆ ਹੈ। ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 17331 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 4218 ਮੀਟ੍ਰਿਕ ਟਨ, ਮਾਰਕਫੈਡ ਨੇ 7601 ਮੀਟ੍ਰਿਕ ਟਨ , ਪਨਸਪ ਨੇ 1675 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਨੇ 3749 ਮੀਟ੍ਰਿਕ ਟਨ  ਅਤੇ ਵਪਾਰੀਆਂ ਵੱਲੋਂ 88 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋ ਖਰੀਦ ਕੀਤੇ ਜਾ ਰਹੇ ਝੋਨੇ ਦੀ ਲੀਫਟਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਝੋਨੇ ਲਈ ਥਾਂ ਦੀ ਘਾਟ ਮਹਿਸੂਸ ਨਾ ਹੇਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ਼ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਅਤੇ ਮੰਡੀਆਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪ੍ਰੇ ਯਕੀਨੀ ਬਣਾਇਆ ਗਿਆ ਹੈ। ਮੰਡੀਆਂ ਵਿੱਚ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਗੂ ਕਰਵਾਉਣ ਵਿੱਚ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀਜ਼) ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ । 
          ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕੀ ਹੋਈ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਸੁਚਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਜਿਮੀਦਾਰ ਪੂਰੀ ਤਰ੍ਹਾਂ ਪੱਕਿਆ ਝੋਨਾਂ ਕਟਾਈ ਲਈ ਨਿਧਾਰਤ ਕੀਤੇ ਸਮੇਂ ਦੌਰਾਨ ਹੀ ਕਟਾਉਣ ਕਿਉਂਕਿ ਨਮੀ ਵਾਲੇ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿਮੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਹ ਵੀ ਯਕੀਨੀ ਬਣਾਉਣ ਕਿ ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਹ ਝੋਨੇ ਦੀ ਪਰਾਲੀ / ਰਹਿੰਦ ਨੂੰ ਅੱਗ ਨਹੀਂ ਲਗਾਉਣਗੇ ।

No comments:


Wikipedia

Search results

Powered By Blogger