ਬੂਥਗੜ, 3 ਅਕਤੂਬਰ : ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ਼ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਸਟੇਸ਼ਨ ਮਾਜਰੀ ਦੇ 20 ਮੁਲਾਜ਼ਮਾਂ ਦੇ 'ਕੋਰੋਨਾ ਵਾਇਰਸ' ਟੈਸਟ ਕੀਤੇ ਜਿਨ੍ਹਾਂ ਵਿਚੋਂ ਸਾਰਿਆਂ ਦੀਆਂ ਰੀਪੋਰਟਾਂ ਨੈਗੇਟਿਵ ਆਈਆਂ। ਡਾ. ਦਿਲਬਾਗ਼ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਟੀਮ ਨੇ ਥਾਣਾ ਮਾਜਰੀ ਵਿਖੇ ਜਾ ਕੇ 'ਰੈਪਿਡ ਕਾਰਡ ਟੈਸਟ' ਟੈਸਟ ਕੀਤੇ। ਉਨਾਂ ਦਸਿਆ ਕਿ ਮੌਕੇ 'ਤੇ ਹੀ ਸਾਰੇ ਟੈਸਟਾਂ ਦੀਆਂ ਰੀਪੋਰਟਾਂ ਦਿੱਤੀਆਂ ਗਈਆਂ ਅਤੇ ਸਾਰੀਆਂ ਰੀਪੋਰਟਾਂ ਨੈਗੇਟਿਵ ਆਈਆਂ। ਡਾ. ਦਿਲਬਾਗ਼ ਸਿੰਘ ਨੇ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੀਮਾਰੀ ਤੋਂ ਬਚਾਅ ਲਈ ਅਪਣੇ ਟੈਸਟ ਕਰਵਾਉਣ ਤੋਂ ਬਿਲਕੁਲ ਵੀ ਨਾ ਘਬਰਾਉਣ। ਉਨਾਂ ਕਿਹਾ, 'ਕਈ ਵਾਰ ਲੋਕ ਹਾਲਤ ਖ਼ਰਾਬ ਹੋਣ 'ਤੇ ਹੀ ਸਿਹਤ ਸੰਸਥਾ ਵਿਚ ਆਉਂਦੇ ਹਨ ਜਿਸ ਕਾਰਨ ਮਰੀਜ਼ ਨੂੰ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਇਸ ਬੀਮਾਰੀ ਦਾ ਕੋਈ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਇਆ ਜਾਵੇ ਤਾਕਿ ਸਮੇਂ ਸਿਰ ਇਸ ਬੀਮਾਰੀ ਤੋਂ ਬਚਿਆ ਜਾ ਸਕੇ।'
Menu Footer Widget
Saturday, October 3, 2020
ਐਸ.ਐਮ.ਓ. ਵਲੋਂ ਲੋਕਾਂ ਨੂੰ ਬੀਮਾਰੀ ਤੋਂ ਬਚਾਅ ਲਈ ਟੈਸਟ ਕਰਾਉਣ ਦੀ ਮੁੜ ਅਪੀਲ
ਡਾ. ਦਿਲਬਾਗ਼ ਸਿੰਘ ਨੇ ਕਿਹਾ ਕਿ ਇਲਾਕੇ ਵਿਚ 'ਕੋਰੋਨਾ ਵਾਇਰਸ' ਬੀਮਾਰੀ ਦੇ ਫੈਲਾਅ ਪੱਖੋਂ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ। ਜਿਥੇ ਕਿਤੇ ਵੀ ਪਾਜ਼ੇਟਿਵ ਕੇਸ ਸਾਹਮਣੇ ਆਉਂਦਾ ਹੈ, ਸਿਹਤ ਟੀਮਾਂ ਮੌਕੇ 'ਤੇ ਪਹੁੰਚ ਕੇ ਜਿਥੇ ਮਰੀਜ਼ ਨੂੰ ਘਰ ਵਿਚ ਇਕਾਂਤਵਾਸ ਕਰਦੀਆਂ ਹਨ, ਉਥੇ ਉਸ ਦੇ ਕਰੀਬੀ ਸੰਪਰਕਾਂ ਦੀ ਵੀ ਜਾਂਚ ਕਰਵਾਈ ਜਾਂਦੀ ਹੈ। ਗੰਭੀਰ ਲੱਛਣਾਂ ਵਾਲੇ ਮਰੀਜ਼ਾਂ ਨੂੰ 'ਕੋਵਿਡ ਕੇਅਰ ਸੈਂਟਰ' ਵਿਚ ਦਾਖ਼ਲ ਕਰਵਾਇਆ ਜਾਂਦਾ ਹੈ। ਡਾ. ਦਿਲਬਾਗ਼ ਸਿੰਘ ਨੇ ਕਿਹਾ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ। ਚੰਗੀ ਖੁਰਾਕ ਖਾਣ, ਤਣਾਅ-ਮੁਕਤ ਰਹਿਣ ਅਤੇ ਹੋਰ ਸਾਵਧਾਨੀਆਂ ਵਰਤ ਕੇ ਮਰੀਜ਼ ਛੇਤੀ ਹੀ ਤੰਦਰੁਸਤ ਹੋ ਜਾਂਦਾ ਹੈ।
ਐਸ.ਐਮ.ਓ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ, ਕਪੜੇ, ਚੁੰਨੀ, ਪਰਨੇ ਆਦਿ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਸੁਬਿਨ, ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ) ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ (ਐਚ.ਆਈ.) ਗੁਰਤੇਜ ਸਿੰਘ, ਸੀ.ਐਚ.ਓ ਕਰਮਜੀਤ ਕੌਰ, ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।
Subscribe to:
Post Comments (Atom)
SBP GROUP
Search This Blog
Total Pageviews
Wikipedia
Search results


No comments:
Post a Comment