ਐਸ.ਏ.ਐਸ ਨਗਰ, 16 ਨਵੰਬਰ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਸਮਾਂ ਸਾਰਣੀ ਆਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਉਮਰ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸ਼ੁਰੂ ਕੀਤੀ ਗਈ ਹੈ। ਇਹ ਸੁਧਾਈ 15 ਦਸੰਬਰ 2020 ਤੱਕ ਕੀਤੀ ਜਾਵੇਗੀ। ਇਹ ਜਾਣਕਾਰੀ ਅਧਿਕ ਸਹਾਇਕ ਕਮਿਸ਼ਨਰ (ਸਿ.ਅ) ਦਿਪਾਂਕਰ ਗਰਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਤੀ 01 ਜਨਵਰੀ 2021 ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਨ ਮੌਕੇ ਜ਼ਿਲ੍ਹੇ ਦੀਆ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਨਾਲ ਮੀਟਿੰਗ ਕਰਦਿਆਂ ਸਾਂਝੀ ਕੀਤੀ।
ਸ੍ਰੀ ਦਿਪਾਂਕਰ ਗਰਗ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸੈੱਟ ਅਤੇ ਬਿਨ੍ਹਾਂ ਫੋਟੋ ਵੋਟਰ ਸੂਚੀ ਦੀ ਸੀ.ਡੀ. ਸੌਂਪੀ ਅਤੇ ਵੋਟਰ ਸੂਚੀ ਚ ਸੁਧਾਈ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਉਦਿਆਂ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ ’ਤੇ ਤਿਆਰ ਕੀਤੀ ਗਈ ਇਸ ਡਰਾਫ਼ਟ ਸੂਚੀ ’ਤੇ ਅੱਜ (16 ਨਵੰਬਰ 2020 ) ਤੋਂ 15 ਦਸੰਬਰ 2020 ਤੱਕ ਦੇ ਸਮੇਂ ਦੌਰਾਨ ਦਾਅਵੇ, ਇਤਰਾਜ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 01 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਵਿੱਚ ਬੇਨਤੀ ਪੱਤਰ ਦੇ ਸਕਦੇ ਹਨ, ਵੋਟਰ ਸੂਚੀ ਵਿੱਚ ਸ਼ਾਮਲ ਨਾਮ ’ਤੇ ਇਤਰਾਜ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿੱਚ ਪਹਿਲੇ ਤੋਂ ਦਰਜ ਕਿਸੇ ਇੰਦਰਾਜ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ ਫਾਰਮ ਨੰਬਰ 8, ਵੋਟਰ ਵਲੋਂ ਉਸੀ ਹਲਕੇ ਵਿੱਚ (ਜਿਸ ਚੋਣ ਹਲਕੇ ਵਿੱਚ ਉਹ ਪਹਿਲਾਂ ਵੋਟਰ ਦੇ ਤੌਰ ’ਤੇ ਰਜਿਸਟਰ ਹੈ) ਵਿੱਚ ਆਪਣੀ ਰਿਹਾਇਸ਼ ਬਦਲਣ ਦੀ ਸੂਰਤ ਵਿੱਚ ਵੋਟ ਤਬਦੀਲ ਕਰਨ ਲਈ ਫਾਰਮ ਨੰ: 8 ੳ ਭਰਿਆ ਜਾਵੇਗਾ।
ਸ੍ਰੀ ਦਿਪਾਂਕਰ ਗਰਗ ਨੇ ਕਿਹਾ ਕਿ ਇਸ ਤੋਂ ਇਲਾਵਾ 21, 22 ਨਵੰਬਰ 2020 ਅਤੇ 5, 6 ਦਸੰਬਰ 2020 ਨੂੰ (ਚਾਰ ਦਿਨ) ਵਿਸ਼ੇਸ਼ ਮੁਹਿੰਮ ਦੀਆਂ ਮਿਤੀਆਂ ਨੂੰ ਬੂਥ ਲੈਵਲ ਅਫਸਰਾਂ ਵਲੋਂ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਦਾਅਵੇ, ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਮੁੱਖ ਤੌਰ ’ਤੇ ਟਰਾਂਸਜੈਂਡਰ, ਮਾਈਗ੍ਰਾਂਟ ਵਰਕਰ, ਪੀ.ਡਬਲਯੂ.ਡੀ., ਐਨ.ਆਰ.ਆਈਂ ਅਤੇ ਨਵੇਂ ਵੋਟਰ (18 ਤੋਂ 19 ਸਾਲ) ਵਿਅਕਤੀਆਂ ਦੀ ਇਨਰੋਲਮੈਂਟ ’ਤੇ ਧਿਆਨ ਕੇਂਦਰਿਤ ਕੀਤਾ ਜਾਣਾ ਹੈ। ਸ੍ਰੀ ਗਰਗ ਨੇ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਚਲਦਿਆਂ ਸਰਕਾਰ ਦੀਆਂ ਗਾਇਡਜ਼ ਲਾਇਨਾਂ ਨੂੰ ਅਪਣਾਉਦੇ ਹੋਏ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਉਹ ਆਪਣੀ ਵੋਟ ਬਣਾਉਣ ਲਈ www.NVSP.in ਅਤੇ Voterhelpline App ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਅਤੇ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕਰਨ ਦੀ ਖੇਚਲ ਕਰਨ । ਇਸ ਮੌਕੇ ਕਾਂਗਰਸ ਪਾਰਟੀ ਤੋਂ ਅਜੈਬ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸੁਖਦੇਵ ਸਿੰਘ , ਆਮ ਆਦਮੀ ਪਾਰਟੀ ਤੋਂ ਮੇਜਰ ਸਿੰਘ, ਬੀ.ਜੇ.ਪੀ ਤੋਂ ਜੋਗਿੰਦਰ ਸਿੰਘ,ਐਸ.ਏ.ਡੀ ਤੋਂ ਹਰਸੰਗਤ ਸਿੰਘ,ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ, ਜਗਤਾਰ ਸਿੰਘ ਮੌਜੂਦ ਸਨ।
ਫੋਟੋ ਕੈਪਸ਼ਨ : ਅਧਿਕ ਸਹਾਇਕ ਕਮਿਸ਼ਨਰ (ਸਿ.ਅ) ਦਿਪਾਂਕਰ ਗਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਤੀ 01 ਜਨਵਰੀ 2021 ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਨ ਮੌਕੇ ਜ਼ਿਲ੍ਹੇ ਦੀਆ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧੀਆਂ ਵੋਟਰ ਸੂਚੀਆਂ ਦੇ ਸੈਟ ਸੌਂਪਦੇ ਹੋਏ।


No comments:
Post a Comment