ਐਸ.ਏ.ਐਸ ਨਗਰ, 06 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 15 ਹਜ਼ਾਰ 580 ਮੀਟਰਿਕ ਟਨ ਝੋਨਾ ਪੁੱਜਿਆ ਅਤੇ ਖਰੀਦ ਏਜੰਸੀਆਂ ਰਾਹੀਂ 02 ਲੱਖ 15 ਹਜ਼ਾਰ 580 ਮੀਟਰਕ ਝੋਨੇ ਦੀ ਖਰੀਦ ਕੀਤੀ ਗਈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿੱਥੇ ਝੋਨੇ ਦੀ 100 ਫੀਸਦੀ ਖਰੀਦ ਕੀਤੀ ਗਈ ਉਥੇ ਖਰੀਦ ਕੀਤੇ ਝੋਨੇ ਦੀ 98 ਫੀਸਦੀ ਚੁਕਵਾਈ ਕਰਵਾਈ ਗਈ ਅਤੇ ਕਿਸਾਨਾਂ ਨੂੰ 91 ਫੀਸਦੀ ਰਕਮ ਜਾਰੀ ਕੀਤੀ ਗਈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਝੋਨੇ ਦੀ ਅਦਾਇਗੀ ਯੋਗ ਰਕਮ 406 ਕਰੋੜ 17 ਲੱਖ ਰੁਪਏ ਬਣਦੀ ਹੈ ਜਿਸ ਵਿੱਚੋਂ ਕਿਸਾਨਾਂ ਨੂੰ 373 ਕਰੋੜ 59 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਝੋਨੇ ਦੀ ਖਰੀਦ ਸਬੰਧੀ ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 56 ਹਜ਼ਾਰ 847ਮੀਟਰਕ ਟਨ, ਮਾਰਕਫੈੱਡ ਵੱਲੋਂ 74 ਹਜ਼ਾਰ 901 ਮੀਟਰਕ ਟਨ, ਪਨਸਪ ਵੱਲੋਂ 39 ਹਜ਼ਾਰ 159 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 26 ਹਜ਼ਾਰ 091 ਮੀਟਰਕ ਟਨ, ਐਫ.ਸੀ.ਆਈ ਵੱਲੋਂ 18 ਹਜ਼ਾਰ 137 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 445 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕੀਤਾ ਜਾਵੇ । ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।


No comments:
Post a Comment