ਐਸ.ਏ.ਐਸ ਨਗਰ, 25 ਨਵੰਬਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ, ਐਸ.ਏ.ਐਸ.ਨਗਰ ਅਤੇ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟ੍ਰੈਫਿਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਹ ਜਾਣਕਾਰੀ ਦਿੰਦਿਆਂ ਸਕੱਤਰ ਆਰ.ਟੀ.ਏ ਸ੍ਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਟੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਜੋ ਆਪਣੇ ਚਲਾਨਾਂ ਦੇ ਨਿਪਟਾਰੇ ਹਿੱਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰ ਸਕੱਤਰ ਆਰ.ਟੀ.ਏ. ਵਿਖੇ ਪਹੁੰਚੇ ਸਨ ਨੂੰ ਕੰਪਲੈਕਸ ਦੇ ਚੌਗਿਰਦੇ ਚ ਇੱਕਠ ਕਰਕੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ।
ਸਕੱਤਰ ਆਰ.ਟੀ.ਏ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਹੋਈ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲੇ ਵਿਅਕਤੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਮੁੜ ਕਿਸੇ ਕਿਸਮ ਦੀ ਉਲੰਘਣਾ ਨਾ ਕਰਨ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ, ਬਿਨਾਂ ਹੈਲਮਟ ਡਰਾਈਵਿੰਗ ਅਤੇ ਹੋਰ ਬਣਦੇ ਜੁਰਮਾ ਤਹਿਤ ਪਿਛਲੇ ਕੁਝ ਮਹੀਨਿਆਂ ਦੌਰਾਨ ਕਰੀਬ 1500 ਵਿਆਕਤੀਆਂ ਦੇ ਲਾਇਸੈਂਸ ਸੈਸਪੈਂਡ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਪਿਛਲੇ ਦਿਨਾਂ ਤੋਂ ਬੁਲਟ ਮੋਟਰ ਸਾਈਕਲਾਂ ਤੇ ਪਟਾਕੇ ਪਾਉਣ ਵਾਲੇ ਵਿਅਕਤੀਆਂ ਦੇ ਖਿਲਾਫ ਉਚੇਚੀ ਮੁਹਿੰਮ ਆਰੰਭੀ ਗਈ ਹੈ ਤਾਂ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਏ ਰੱਖਿਆ ਜਾ ਸਕੇ ।
ਸਕੱਤਰ, ਆਰ.ਟੀ.ਏ.ਨੇ ਦੱਸਿਆ ਗਿਆ ਕਿ ਚਲਾਨਾ ਦਾ ਭੁਗਤਾਨ ਕਰਨ ਸਮੇਂ ਕੋਵਿਡ-19 ਮਹਾਮਾਰੀ ਦੇ ਮੱਦੇ ਨਜ਼ਰ ਆਦੇਸ਼ਾਂ ਦੀ ਪਾਲਣਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ । ਚਲਾਣ ਭੁਗਤਾਣ ਵਾਲੇ ਕਰਮਚਾਰੀਆਂ ਨੂੰ ਸਖਤ ਹਦਾਇਤ ਦਿੱਤੀ ਗਈ ਕਿ ਚਲਾਨ ਭੁਗਤਣ ਵਾਲਿਆਂ ਨੂੰ ਲੋੜੀਂਦੀ ਦੂਰੀ ਬਣਾਕੇ ਲਾਇਨਾਂ ਵਿੱਚ ਖੜੇ ਕੀਤਾ ਜਾਵੇ, ਹਰ ਵਿਅਕਤੀ ਵੱਲੋਂ ਮਾਸਕ ਪਹਿਨਣਾ ਜ਼ਰੂਰੀ ਬਣਾਇਆ ਜਾਵੇ । ਇਸ ਮੌਕੇ ਤੇ ਜਿਲਾ ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਸ੍ਰੀ ਜਨਕ ਰਾਜ ਐਜੂਕੇਸ਼ਨ ਸੈੱਲ, ਮੋਹਾਲੀ ਅਤੇ ਸ੍ਰੀ ਚਰਨਜੀਤ ਸਿੰਘ ਰੋਡ ਸੇਫਟੀ ਇੰਜੀਨੀਅਰ ਵੱਲੋਂ ਵੀ ਸੰਬੋਧਿਤ ਕੀਤਾ ਗਿਆ।
No comments:
Post a Comment