Friday, November 13, 2020

ਮਾਲ ਵਿਭਾਗ ਪੰਜਾਬ ਸਮੇਤ ਹੋਰ ਵਿਭਾਗਾਂ ਦੀਆਂ 1533 ਅਸਾਮੀਆਂ ਦੀ ਪ੍ਰੀਕ੍ਰਿਆ ਛੇਤੀ ਹੋਵੇਗੀ ਸ਼ੁਰੂ : ਰਮਨ ਬਹਿਲ

 ਐਸ.ਏ.ਐਸ ਨਗਰ, 13 ਨਵੰਬਰ : ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾ ਨੂੰ ਰੋਜ਼ਗਾਰ ਦੇਣ ਲਈ ਪੰਜਾਬ ਅਧੀਨ ਸੇਵਾਵਾਂ ਸੇਵਾ ਚੋਣ ਬੋਰਡ ਵਲੋਂ ਜੇਲ੍ਹ ਵਿਭਾਗ ਪੰਜਾਬ ਵਿੱਚ ਸਹਾਇਕ ਸੁਪਰਡੈਂਟ ਜੇਲ੍ਹਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ 16 ਨਵੰਬਰ ਤੋਂ 07 ਦਸੰਬਰ 2020 ਤੱਕ ਇਹਨਾਂ ਅਸਾਮੀਆਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਤੇ ਫ਼ੀਸ ਭਰਨ ਦੀ ਆਖਰੀ ਮਿਤੀ 10 ਦਸੰਬਰ ਰੱਖੀ ਗਈ ਹੈ। 


               ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਲਈ ਸਹਾਇਕ ਸੁਪਰਡੈਂਟ ਜੇਲ੍ਹਾਂ ਦੀ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਦਾ ਸੰਭਾਵੀ ਸਿਲੇਬਸ ਵੀ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਹੈ।ਚੇਅਰਮੈਨ ਨੇ ਉਮੀਦਵਾਰਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਹੁਣ ਤੋਂ ਹੀ ਸਹਾਇਕ ਸੁਪਰਡੰਟ ਜੇਲ੍ਹਾਂ ਦੀ ਅਸਾਮੀ ਅਤੇ ਹੋਰ ਭਰਤੀਆ ਲਈ ਬੋਰਡ ਵਲੋਂ ਲਏ ਜਾਣ ਵਾਲੇ ਟੈਸਟਾਂ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਸਮਾਜ ਨੂੰ ਚੰਗੀ, ਗਿਆਨਵਾਨ ਤੇ ਪ੍ਰਤੀਬੱਧ ਕਰਮਚਾਰੀ ਮੁਹੱਈਆ ਕਰਵਾਏ ਜਾ ਸਕਣ।
               ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਬਹਿਲ ਵਲੋਂ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 443 ਅਸਾਮੀਆਂ ਅਤੇ ਮਾਲ ਵਿਭਾਗ ਪੰਜਾਬ ਵਿੱਚ ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਭਰਤੀ ਪ੍ਰੋਸੈਸ ਸ਼ੁਰੂ ਕਰਨ ਦੀ ਬੋਰਡ ਵਲੋਂ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਲਿਖਤੀ ਪ੍ਰੀਖਿਆ ਲੈਣ ਉਪਰੰਤ ਮੈਰਿਟ ਦੇ ਅਧਾਰ ਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger