ਐਸ.ਏ.ਐਸ ਨਗਰ, 18 ਨਵੰਬਰ : ਪੰਜਾਬ ਸਰਕਾਰ ਦੁਆਰਾ ਘਰ ਘਰ ਰੋਜ਼ਗਾਰ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਾਉਣ ਤੋਂ ਇਲਾਵਾ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)—ਕਮ—ਮੁਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਸ੍ਰੀ ਰਾਜੀਵ ਕੁਮਾਰ ਗੁਪਤਾ ਨੇ ਸਵੈ ਰੋਜ਼ਗਾਰ ਅਪਨਾਉਣ ਦੇ ਇਛੁੱਕ ਨੌਜਵਾਨਾਂ ਲਈ ਲੋਨ ਮੇਲੇ ਲਗਾਉਣ ਸਬੰਧੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਦਸੰਬਰ ਮਹੀਨੇ ਵਿੱਚ ਸਵੈ ਰੋਜ਼ਗਾਰ ਸਬੰਧੀ ਲੋਨ ਮੇਲੇ ਲਗਾਏ ਜਾਣਗੇ ਜੋ ਜਿਲ੍ਹੇ ਦੇ ਵੱਖ—ਵੱਖ ਬਲਾਕਾਂ ਵਿੱਚ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਵੈ ਰੋਜ਼ਗਾਰ -ਕਮ- ਲੋਨ ਮੇਲਿਆਂ ਵਿੱਚ ਜਿਹੜੇ ਪ੍ਰਾਰਥੀ ਲੋਨ ਲੈਣ ਦੇ ਚਾਹਵਾਨ ਹੋਣਗੇ ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪੀ.ਐਮ.ਈ.ਜੀ. ਪੀ., ਸਟੈਂਡਅਪ ਇੰਡੀਆ ਤਹਿਤ ਲੋਨ ਲੈ ਸਕਦੇ ਹਨ।
ਇਸ ਮੌਕੇ ਜਿਲ੍ਹਾ ਰੋਜ਼ਗਾਰ ਅਧਿਕਾਰੀ ਸ੍ਰੀਮਤੀ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਸਰਕਾਰੀ / ਪ੍ਰਾਈਵੇਟ ਬੈਂਕ ਅਤੇ ਸਵੈ—ਰੋਜ਼ਗਾਰ ਨਾਲ ਸਬੰਧਿਤ ਵਿਭਾਗਾਂ ਦੁਆਰਾ ਇਨ੍ਹਾਂ ਮੇਲਿਆਂ ਵਿੱਚ ਭਾਗ ਲਿਆ ਜਾਵੇਗਾ। ਲੋਨ ਲੈਣ ਦੇ ਚਾਹਵਾਨ ਪ੍ਰਾਰਥੀਆਂ ਦੀ ਉਮਰ ਸੀਮਾ 18 ਸਾਲ ਤੋਂ 65 ਸਾਲ ਤੱਕ ਹੋਣੀ ਚਾਹੀਦੀ ਹੈ। ਮੇਲੇ ਵਿੱਚ ਮੌਕੇ ਤੇ ਹੀ ਪ੍ਰਾਰਥੀ ਆਪਣਾ ਫਾਰਮ ਭਰਕੇ ਲੋਨ ਦੇ ਲਈ ਅਪਲਾਈ ਕਰ ਸਕਣਗੇ।
ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਜਿਲ੍ਹੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਸਵੈ—ਰੋਜ਼ਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜਿਲ੍ਹੇ ਵਿੱਚ ਇਹ ਸਵੈ ਰੋਜ਼ਗਾਰ -ਕਮ- ਲੋਨ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਸੀ.ਈ.ਓ. ਸ੍ਰੀ ਮਨਜੇਸ਼ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਡੇਅਰੀ ਵਿਕਾਸ, ਪਸ਼ੂ ਪਾਲਣ, ਬੈਂਕਫਿੰਕੋ ਅਤੇ ਐਸ.ਸੀ. ਕਾਰਪੋਰੇਸ਼ਨ ਆਦਿ ਵੱਲੋਂ ਵੀ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ—ਰੋਜ਼ਗਾਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
No comments:
Post a Comment