SBP GROUP

SBP GROUP

Search This Blog

Total Pageviews

ਚੰਡੀਗੜ• ਯੂਨੀਵਰਸਿਟੀ ਵਿਖੇ 21 ਨਵੰਬਰ ਨੂੰ ਸਥਾਪਿਤ ਹੋਵੇਗੀ ਦੇਸ਼ ਦੀ ਪਹਿਲੀ 'ਗੁਰੂ ਨਾਨਕ ਚੇਅਰ' ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਕਰਨਗੇ ਉਦਘਾਟਨ

 ਐਸ.ਏ.ਐਸ ਨਗਰ, 18 ਨਵੰਬਰ : ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਚੰਡੀਗੜ• ਯੂਨੀਵਰਸਿਟੀ ਘੜੂੰਆਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਯੂਨੀਵਰਸਲ ਐਡਵਾਂਸਮੈਂਟ 'ਚ ਪੜ•ਾਈ ਕਰਵਾਉਣ ਦੇ ਉਦੇਸ਼ ਨਾਲ ਕੈਂਪਸ ਵਿਖੇ 21 ਨਵੰਬਰ, 2020 ਨੂੰ 'ਗੁਰੂ ਨਾਨਕ ਚੇਅਰ' ਸਥਾਪਿਤ ਕਰਨ ਜਾ ਰਹੀ ਹੈ। ਇਸ ਮੌਕੇ 'ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਅਤੇ ਸਥਿਰ ਵਿਕਾਸ ਲਈ ਸੰਯੁਕਤ ਰਾਸ਼ਟਰ ਦਾ ਏਜੰਡਾ' ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ।ਆਨਲਾਈਨ ਪੱਧਰੀ ਸਮਾਗਮ ਦੌਰਾਨ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਵਿਸ਼ਵ ਪ੍ਰਸਿੱਧ ਅਧਿਆਤਮਕ ਆਗੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਦੇਸ਼ ਅਤੇ ਵਿਦੇਸ਼ ਦੀਆਂ ਪ੍ਰਮੁੱਖ ਯੂਨੀਵਰਸਿਟੀ ਤੋਂ ਸੀਨੀਅਰ ਅਧਿਕਾਰੀ ਉਚੇਚੇ ਤੌਰ 'ਤੇ ਸੈਮੀਨਾਰ ਨੂੰ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਚੰਡੀਗੜ• ਯੂਨੀਵਰਸਿਟੀ ਘੜੂੰਆਂ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੈ, ਜਿੱਥੇ 'ਗੁਰੂ ਨਾਨਕ ਚੇਅਰ' ਦੀ ਸਥਾਪਨਾ ਹੋਣ ਜਾ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆ ਚੰਡੀਗੜ• ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਸਿੱਖ ਧਰਮ ਦੇ ਮੋਢੀ ਅਤੇ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਖੋਜ ਦੇ ਮੰਤਵ ਨਾਲ ਚੰਡੀਗੜ• ਯੂਨੀਵਰਸਿਟੀ ਕੈਂਪਸ ਵਿਖੇ 'ਗੁਰੂ ਨਾਨਕ ਚੇਅਰ' ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਥੇ ਵਿਦਿਆਰਥੀਆਂ ਨੂੰ ਬਾਬੇ ਨਾਨਕ ਦੇ ਫ਼ਲਸਫ਼ੇ 'ਤੇ ਖੋਜਾਂ ਤੋਂ ਇਲਾਵਾ ਲਿੰਗ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ, ਇੰਟਰਫੇਥ ਡਾਇਲਾੱਗ, ਵਾਤਾਵਰਣ ਅਤੇ ਸਥਿਰਤਾ, ਸਮਾਜਿਕ -ਆਰਥਿਕ ਸਮਾਵੇਸ਼ ਆਦਿ ਵਿਸ਼ਿਆਂ ਬਾਬਤ ਖੋਜਾਂ ਕਰਵਾਈਆਂ ਜਾਣਗੀਆਂ। ਸ. ਸੰਧੂ ਨੇ ਦੱਸਿਆ ਕਿ 'ਗੁਰੂ ਨਾਨਕ ਚੇਅਰ' ਵਿਖੇ ਬਣਨ ਵਾਲੇ ਖੋਜ ਕੇਂਦਰ 'ਚ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਖੋਜ ਦੇ ਨਾਲ-ਨਾਲ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਮੇਂ ਸਮੇਂ 'ਤੇ ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਵੀ ਕਰਵਾਈਆਂ ਜਾਣਗੀਆਂ।
ਸ. ਸੰਧੂ ਨੇ ਦੱਸਿਆ ਕਿ ਇਸ ਦੌਰਾਨ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ 'ਚ ਬਾਬੇ ਨਾਨਕ ਦੇ ਫਲਸਫ਼ੇ ਤੋਂ ਵਧੇਰੇ ਜਾਣ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਨਲਾਈਨ ਪੱਧਰ 'ਤੇ 'ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਅਤੇ ਸਥਾਈ ਵਿਕਾਸ ਲਈ ਸੰਯੁਕਤ ਰਾਸ਼ਟਰ ਦੇ ਏਜੰਡੇ' ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ ਉਨ•ਾਂ ਦੱਸਿਆ ਕਿ ਸੈਮੀਨਾਰ ਦੌਰਾਨ ਪ੍ਰੋ. ਬਲਵੰਤ ਸਿੰਘ ਢਿੱਲੋਂ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ), ਪ੍ਰੋ. ਨਸੀਮ ਹਾਮਿਦੁੱਲਾ (ਸੈਂਟਰਲ ਯੂਨੀਵਰਸਿਟੀ ਆਫ਼ ਕਸ਼ਮੀਰ), ਪ੍ਰੋ. ਐਨ. ਮੁਥੂ ਮੋਹਨ (ਮਧੂਰਾਏ ਕਾਮਰਾਜ ਯੂਨੀਵਰਸਿਟੀ, ਤਾਮਿਲਨਾਡੂ), ਪ੍ਰੋ. ਸੁਰਜੀਤ ਕੌਰ ਚਾਹਲ (ਸਵਿੱਤਰੀਬਾਈ ਫੁੱਲੇ ਪੁਨੇ ਯੂਨੀਵਰਸਿਟੀ), ਡਾ. ਅਮਨਪ੍ਰੀਤ ਸਿੰਘ ਗਿੱਲ (ਐਸ.ਜੀ.ਟੀ.ਬੀ ਕਾਲਜ, ਦਿੱਲੀ), ਪ੍ਰੋ. ਹਿਮਾਦਰੀ ਬੈਨਰਜੀ (ਜਾਧਵਪੁਰ ਯੂਨੀਵਰਸਿਟੀ, ਕੋਲਕਾਤਾ), ਡਾ. ਅਮਰਜੀਤ ਸਿੰਘ (ਜੀ.ਐਨ.ਡੀ ਯੂਨੀਵਰਸਿਟੀ, ਅੰਮ੍ਰਿਤਸਰ), ਪ੍ਰੋ. ਗੁਰਿੰਦਰ ਸਿੰਘ ਮਾਨ (ਯੂਨੀਵਰਸਿਟੀ ਆਫ਼ ਕੈਂਟ, ਕੈਂਟਰਬਰੀ, ਯੂ.ਕੇ.), ਪ੍ਰੋ. ਮੋਨਿਕਾ ਹੋਰਜਮਾਨ (ਯੂਨੀਵਰਸਿਟੀ ਆਫ਼ ਬੋਨ, ਜਰਮਨੀ), ਪ੍ਰੋ. ਦਵਿੰਦਰਪਾਲ ਸਿੰਘ (ਸੈਂਟਰ ਫ਼ਾਰ ਅੰਡਰਸਟੈਂਡਿੰਗ ਸਿੱਖੀਜ਼ਮ, ਕੈਨੇਡਾ) ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵਿਸ਼ੇ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਉਨ•ਾਂ ਦੱਸਿਆ ਕਿ ਸਮਾਗਮ ਦਾ ਸਿੱਧਾ ਪ੍ਰਸਾਰਣ 'ਵਰਸਿਟੀ ਦੇ ਯੂ-ਟਿਊਬ ਚੈਨਲ ਸਮੇਤ ਹੋਰਨਾਂ ਸੋਸ਼ਲ ਮੀਡੀਆ ਪੇਜਾਂ 'ਤੇ 21 ਨਵੰਬਰ ਸ਼ਾਮ 4:30 ਵਜੇ ਤੋਂ 7:30 ਵਜੇ ਤੱਕ ਕੀਤਾ ਜਾਵੇਗਾ।

No comments:


Wikipedia

Search results

Powered By Blogger