ਐਸ.ਏ.ਐਸ ਨਗਰ, 25 ਨਵੰਬਰ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੁਲਿਸ ਕਲੋਨੀ, ਸੈਕਟਰ 66 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਕੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਸਬੰਧੀ ਜਾਣਕਾਰੀ ਦਿੱਤੀ ਗਈ । ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਅਫਸਰ ਸ੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 33 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਇਨ੍ਹਾਂ ਵਿੱਚ 32 ਸੈਂਪਲ ਮਿਆਰਾ ਅਨੁਸਾਰ ਪਾਏ ਗਏ ਅਤੇ 01 ਸੈਂਪਲ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਪਾਣੀ ਦੀ ਮਿਲਾਵਟ ਤੋ ਇਲਾਵਾ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ।
ਸ੍ਰੀ ਕਸ਼ਮੀਰ ਸਿੰਘ ਨੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆਂ ਦੱਸਿਆ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋ ਖਰੀਦ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ। ਉਨ੍ਹਾਂ ਦੱਸਿਆ ਕਿ ਕੈਂਪ ਦਾ ਆਯੋਜਨ ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸਨ ਸਿੰਘ ਵੱਲੋ ਕੀਤਾ ਗਿਆ । ਇਸ ਕੈਂਪ ਵਿੱਚ ਮਾਹਰ ਬੁਲਾਰਿਆ ਨੇ ਆਪਣੇ ਵਿਚਾਰ ਰੱਖੇ । ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਦੀ ਤੀਜ਼ੀ ਮੰਜਲ ਤੇ ਸਥਿਤ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਕਮਰਾ ਨੰਬਰ 434 ਵਿਖੇ ਸਵੇਰੇ 09.00 ਤੋ ਦੁਪਹਿਰ 01.00 ਵਜੇ ਤੱਕ ਦੁੱਧ ਦੀ ਪਰਖ ਮੁਫਤ ਕੀਤੀ ਜਾਂਦੀ ਹੈ ਅਤੇ ਦੁੱਧ ਜਾਗਰੂਕਤਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ । ਕੈਂਪ ਦਾ ਰਸਮੀ ਉਦਘਾਟਨ ਦੁੱਧ ਖਪਤਕਾਰ ਸਤਨਾਮ ਸਿੰਘ ਵੱਲੋਂ ਕੀਤਾ ਗਿਆ । ਇਸ ਮੌਕੇ ਦੁੱਧ ਖਪਤਕਾਰ ਰਾਜੀਵ ਕੁਮਾਰ, ਭਗਤ ਰਾਮ, ਫਤਿਹਬੀਰ ਸਿੰਘ ਅਤੇ ਡੇਅਰੀ ਵਿਕਾਸ ਇੰਸਪੈਕਟਰ ਦੀਪਕ ਮਨਮੋਹਨ ਸਿੰਘ ,ਗੁਰਦੀਪ ਸਿੰਘ ਮੌਜ਼ੂਦ ਸਨ ।
No comments:
Post a Comment