Saturday, November 28, 2020

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

 ਚੰਡੀਗੜ੍ਹ, 28 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ ਵਿਚ ਇਹ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦੀ ਅਗਲੀ ਮਿਤੀ ਬਾਅਦ ਵਿਚ ਐਲਾਨੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂ, ਵਰਕਰ-ਵਲੰਟੀਅਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ, ਪ੍ਰੰਤੂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।


ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਰਾਜਸੀ ਹਿੱਤ ਤੋਂ ਉੱਪਰ ਉੱਠ ਕੇ ਬਿਨਾਂ ਪਾਰਟੀ ਦੇ ਝੰਡੇ ਅਤੇ ਬੈਨਰ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਅੰਦੋਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਤਰ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਕੰਮਾਂ ਵਿਚ ਲੱਗੇ ਹੋਏ ਹਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger