SBP GROUP

SBP GROUP

Search This Blog

Total Pageviews

ਅੱਜ 78 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 93 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 

ਐਸ.ਏ.ਐਸ ਨਗਰ, 30 ਨਵੰਬਰ  : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 15469 ਮਿਲੇ ਹਨ ਜਿਨ੍ਹਾਂ ਵਿੱਚੋਂ  13121 ਮਰੀਜ਼ ਠੀਕ ਹੋ ਗਏ ਅਤੇ 2069 ਕੇਸ  ਅੈਕਟੀਵ ਹਨ । ਜਦਕਿ 279 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 78 ਮਰੀਜ਼ ਠੀਕ ਹੋਏ ਹਨ ਅਤੇ 93 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਹਨ ਅਤੇ ਕੋਵਿਡ ਦੇ 2 ਮਰੀਜਾ ਦੀ ਮੌਤ  ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 7 ਕੇਸ,ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 19 ਕੇਸ, ਘੜੁੰਆ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 9 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger