Saturday, November 21, 2020

ਜ਼ਿਲੇ ਵਿੱਜ 8 ਤੰਦਰੁਸਤ ਪੰਜਾਬ ਸਿਹਤ ਕੇਂਦਰ ਸਥਾਪਤ; ਅਗਲੇ ਮਹੀਨੇ ਤੱਕ 34 ਹੋਰ ਹੋ ਕੰਮ ਕਰਨ ਲਈ ਹੋ ਜਾਣਗੇ ਤਿਆਰ : ਡਿਪਟੀ ਕਮਿਸ਼ਨਰ

 ਐਸ ਏ ਐਸ ਨਗਰ, 21 ਨਵੰਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਉਦਘਾਟਨ ਕੀਤੇ ਜਾਣ ਤੋਂ ਬਾਅਦ  ਜਿਲ੍ਹਾ ਐਸ.ਏ.ਐਸ.ਨਗਰ ਨੂੰ 8 ਤੰਦਰੁਸਤ ਪੰਜਾਬ ਸਿਹਤ ਕੇਂਦਰ ਪ੍ਰਾਪਤ ਹੋਏ ਹਨ। ਇਹ ਜਾਣਕਾਰੀ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੀਡੀਓ ਕਾਨਫਰੰਸ ਰਾਹੀਂ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਰੀਜ਼ਾਂ ਨੂੰ ਵਿਸ਼ੇਸ਼ ਕਰ ਕੇ ਪੇਂਡੂ ਖੇਤਰਾਂ ਵਿੱਚ ਉਨ•ਾਂ ਦੇ ਦਰਵਾਜ਼ੇ 'ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਸੂਬੇ ਦੇ ਸਾਰੇ ਸਿਹਤ ਉਪ ਕੇਂਦਰਾਂ ਨੂੰ ਪੜਾਅ ਵਾਰ ਢੰਗ ਨਾਲ ਤੰਦਰੁਸਟ ਪੰਜਾਬ ਸਿਹਤ ਕੇਂਦਰਾਂ ਵਜੋਂ ਂ ਤਬਦੀਲ ਕਰ ਰਹੀ ਹੈ। ਇਸ ਤਹਿਤ ਘੜੂਆਂ ਵਿੱਚ 3 ਅਤੇ ਡੇਰਾਬਾਸੀ ਵਿੱਚ 5 ਸਿਹਤ ਅਤੇ ਤੰਦਰੁਸਤੀ ਕੇਂਦਰ ,ਜਿਹਨਾਂ ਵਿੱਚ ਸਨੇਟਾ, ਕੁਰਦੀ, ਗਰੰਗਾ, ਈਸਾਪੁਰ, ਧਰਮਗੜ, ਜਵਾਰਪੁਰ, ਕਰਾਲਾ ਅਤੇ ਭਾਂਖਰਪੁਰ ਵਿਖੇ ਇੱਕ-ਇੱਕ ਕੇਂਦਰ ਸ਼ਾਮਲ ਹਨ , ਦੀ ਅਪਗ੍ਰੇਡੇਸ਼ਨ ਅਤੇ ਮੁਰੰਮਤ ਕੀਤੀ ਜਾ ਚੁੱਕੀ ਹੈ।  ਉਨ੍ਹਾਂ  ਕਿਹਾ ਦਸੰਬਰ ਮਹੀਨੇ ਦੇ ਅੰਤ ਤੱਕ 34 ਹੋਰ ਅਪਗ੍ਰੇਡਡ ਸਿਹਤ ਅਤੇ ਤੰਦਰੁਸਤੀ ਕੇਂਦਰ / ਤੰਦਰੁਸਤ ਪੰਜਾਬ ਸਿਹਤ ਕੇਂਦਰ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਤਿਆਰ ਹੋ ਜਾਣਗੇ।”
ਕਮਿਊਨਿਟੀ ਹੈਲਥ ਅਫਸਰਾਂ, ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਵਰਕਰਾਂ ਵਲੋਂ ਚਲਾਏ ਜਾਣ ਵਾਲੇ ਇਹਨਾਂ ਕੇਂਦਰਾਂ ਵਿੱਚ 27 ਮੁਫਤ ਦਵਾਈਆਂ, 6 ਡਾਇਗਨਾਸਟਿਕ ਟੈਸਟ ਅਤੇ ਟੈਲੀਫੋਨ ਤੇ ਸਿਹਤ ਸਲਾਹ ਦੀ ਸਹੂਲਤ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈਪਰਟੈਨਸ਼ਨ, ਸ਼ੂਗਰ ਰੋਗ ਆਦਿ ਲਈ ਓਪੀਡੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

ਹਰੇਕ ਕੇਂਦਰ ਵਿੱਚ ਹਰ ਹਫਤੇ ਤੰਦਰੁਸਤੀ ਦੀਆਂ ਗਤੀਵਿਧੀਆਂ ਜਿਵੇਂ ਕਿ ਯੋਗਾ ਅਤੇ ਟ੍ਰਾਂਸ-ਫੈਟ ਮੁਕਤ ਤਿਉਹਾਰ, ਤੰਬਾਕੂ ਰੋਕਥਾਮ ਆਦਿ ਵਰਗੇ ਸਿਹਤ ਜਾਗਰੂਕਤਾ ਸੈਸ਼ਨ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੂਜੀ ਲਹਿਰ ਆਉਣ ਦੇ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਵਾਇਰਸ ਫੈਲਣ ਦੀ ਹਾਲਤ ਵਿੱਚ ਕੋਵਿਡ-19 ਨਾਲ ਨਜਿੱਠਣ ਵਿੱਚ ਮਦਦਗ਼ਾਰ ਸਾਬਿਤ ਹੋਣਗੇ । ਉਹਨ•ਾਂ ਲੋਕਾਂ ਨੂੰ ਕੋਵਿਡ-19 ਸਬੰਧੀ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਅਪੀਲ ਕੀਤੀ।

ਡਿਜੀਟਲ ਲਾਂਚ ਸਮਾਰੋਹ ਦੌਰਾਨ ਕਈ ਸਿਹਤ ਕਰਮਚਾਰੀਆਂ ਨੇ ਕੋਵਿਡ ਸਬੰਧੀ ਕੀਤੇ ਪ੍ਰਬੰਧਾਂ ਅਤੇ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਆਪਣੇ ਤਜ਼ਰਬੇ ਸਾਂਝੇ ਕੀਤੇ। ਸਿਵਲ ਹਸਪਤਾਲ ਮੁਹਾਲੀ ਦੇ ਡਾ. ਰਾਜਿੰਦਰ ਭੂਸ਼ਣ, ਜਿਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਰਾਜ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ, ਸ਼ੁਰੂਆਤੀ ਖਦਸ਼ਿਆਂ, ਚੁਣੌਤੀਆਂ ਅਤੇ ਸਫਲਤਾ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ।

ਜ਼ਿਕਰਯੋਗ ਹੈ ਡਾਕਟਰਾਂ, ਪੈਰਾ ਮੈਡੀਕਲ ਅਤੇ ਸਥਾਨਕ ਮੋਹਤਬਾਰਾਂ ਨੇ ਵੱਖ-ਵੱਖ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕੀਤੀ ਜਿਸ ਵਿਚ ਈਸਾਪੁਰ ਤੋਂ ਜ਼ਿਲ•ਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਅਤੇ ਘੜੂਆਂ ਦੇ ਕੁਰਦੀ ਤੋਂ ਸ. ਕੰਵਰਬੀਰ ਸਿੰਘ ਸਿੱਧੂ ਸ਼ਾਮਲ ਹੋਏ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger