SBP GROUP

SBP GROUP

Search This Blog

Total Pageviews

ਅੱਜ 93 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 117 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ, 21 ਨਵੰਬਰ  : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 14300 ਮਿਲੇ ਹਨ ਜਿਨ੍ਹਾਂ ਵਿੱਚੋਂ  12769 ਮਰੀਜ਼ ਠੀਕ ਹੋ ਗਏ ਅਤੇ 1265 ਕੇਸ  ਅੈਕਟੀਵ ਹਨ । ਜਦਕਿ 266 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।


               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 117 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਹਨ ਅਤੇ 3 ਮਰੀਜਾ ਦੀ ਮੌਤ  ਹੋ ਗਈ ਹੈ  । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਬੂਥਗੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 6 ਕੇਸ, ਘੜੂੰਆ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 33 ਕੇਸ, ਕੁਰਾਲੀ ਤੇ ਇਸ  ਦੇ ਆਸ ਪਾਸ ਦੇ ਇਲਾਕੇ  ਤੋਂ  1 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 67 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger