Monday, November 30, 2020

ਬਿਨਾ ਸ਼ਰਤ ਕਿਸਾਨਾਂ ਨਾਲ ਗੱਲ ਕਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਭਗਵੰਤ ਮਾਨ

 ਚੰਡੀਗੜ, 29 ਨਵੰਬਰ : ‘‘ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਖਿਲਾਫ ਅੱਜ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ, ਪਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਆਪਣੇ ‘ਮਨ ਕੀ ਬਾਤ’ ਵਿਚ ਇਨਾਂ ਕਾਲੇ ਕਾਨੂੰਨਾਂ ਦਾ ਗੁਣਗਾਨ ਕਰ ਰਹੇ ਹਨ। ਇਸ ਤੋਂ ਸਾਫ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।’’ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਕੀਤਾ। 


ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੱਲ ਸ਼ਰਤਾਂ ਲਗਾਕੇ ਦਿੱਤੇ ਸੱਦੇ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਕਿਸਾਨਾਂ ਨੂੰ ਕਹਿ ਰਹੇ ਹਨ ਪਹਿਲਾਂ ਸਾਡੇ ਪਿੰਜਰੇ ਵਿਚ ਆਓ ਫਿਰ ਗੱਲ ਕਰਾਂਗੇ। ਉਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਬੁਰਾੜੀ ਜਾ ਕੇ ਪ੍ਰਦਰਸ਼ਨ ਕਰਨ ਫਿਰ ਗੱਲ ਕੀਤੀ ਜਾਵੇਗੀ, ਇਹ ਸ਼ਰਤ ਕਿਉਂ ਲਗਾਈ ਗਈ? ਉਨਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਜਿੱਥੇ ਬੈਠਣਾ ਚਾਹੁੰਦਾ ਹੈ ਉਸ ਨੂੰ ਉਥੇ ਬੈਠਣ ਦਿੱਤਾ ਜਾਵੇ ਅਤੇ ਉਨਾਂ ਨਾਲ ਬਿਨਾਂ ਕਿਸੇ ਸ਼ਰਤ ਗੱਲ ਕੀਤੀ ਜਾਵੇ।
ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਨੇ ਹਰਿਆਣਾ ਪੁਲਿਸ ਦਾ ਅੱਤਿਆਚਾਰ ਸਹਿਦੇ ਹੋਏ ਬੇਰੀਗੇਟ ਤੋੜ, ਸਰਕਾਰ ਦੀਆਂ ਪੁੱਟੀਆਂ ਗਈਆਂ ਸੜਕਾਂ ਭਰਦੇ ਹੋਏ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ਼ਾਂ ਦੇ ਬੰਬ ਝਲਦੇ ਹੋਏ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਹੁੰਚੇ ਹਨ।  ਉਨਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਕਿਸਾਨ ਦੀ ਗੱਲ ਸੁਣਨ ਦੀ ਬਜਾਏ ਹੈਦਰਾਬਾਦ ਦੀਆਂ ਐਮਸੀ ਚੋਣਾਂ ਵਿਚ ਰੁਝੇ ਹੋਏ ਹਨ, ਇਸ ਤੋਂ ਜ਼ਿਆਦਾ ਗੈਰਜ਼ਿੰਮੇਵਾਰ ਕੌਣ ਹੋ ਸਕਦਾ ਹੈ? ਦੇਸ਼ ਦੇ ਕਿਸਾਨ ਸੜਕਾ ਉਤੇ ਰੁਲ ਰਿਹਾ ਹੋਵੇ ਅਤੇ ਭਾਜਪਾ ਦੇ ਮੰਤਰੀ ਚੋਣਾਂ ਨੂੰ ਜ਼ਿਆਦਾ ਮਹੱਤਵ ਹੈ।
ਉਨਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਕਿਸਾਨ ਨੂੰ ਸੱਤਾ ਦੇ ਹੰਕਾਰ ਵਿਚ ਭਾਜਪਾ ਦੇ ਮੰਤਰੀ ਗੁੰਡਾ ਜਾਂ ਹੁਲੜਬਾਜ ਕਹਿ ਰਹੇ ਹਨ। 
ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ ਜੋ ਕਹਿ ਰਹੇ ਹਨ ਕਿ ਹਰਿਆਣਾ ਦੇ ਕਿਸਾਨ ਇਸ ਅੰਦੋਲਨ ਵਿਚ ਨਹੀਂ ਹਨ। ਉਨਾਂ ਕਿਹਾ ਕਿ 18 ਜਥੇਬੰਦੀਆਂ ਦੇ 80000 ਕਿਸਾਨ ਹਰਿਆਣਾ ਦੇ ਹਨ। ਉਨਾਂ ਕਿਹਾ ਕਿ ਬੀਤੇ ਕੱਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ, ਇਸ ਮੌਕੇ ਕੇਜਰੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਉਨਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹੂਲਤ ਦਿੱਤੀ ਜਾਵੇਗੀ, ਕਿਉਂਕਿ ਆਮ ਆਦਮੀ ਪਾਰਟੀ ਖੁਦ ਅੰਦੋਲਨਾਂ ਵਿਚੋਂ ਨਿਕਲੀ ਹੋਈ ਪਾਰਟੀ ਹੈ ਅਤੇ ਇਹ ਅੰਦੋਲਨ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ।   

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger