Thursday, November 19, 2020

ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ ਅਤੇ ਪ੍ਰਮਾਣ ਪੱਤਰ

 ਐਸ.ਏ.ਐਸ. ਨਗਰ 19 ਨਵੰਬਰ :  ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵਧੇਰੇ ਜਾਗਰੂਕਤਾ ਅਤੇ ਮਜ਼ਬੂਤ ਲੋਕਤੰਤਰ ਵੱਲ ਵੱਧਦੇ ਕਦਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਕੁਇਜ਼ ਮੁਕਾਬਲਾ 25 ਨਵੰਬਰ 2020, ਦੁਪਹਿਰ 12:00 ਵਜੇ ਕਰਵਾਇਆ ਜਾ ਰਿਹਾ ਹੈ । ਇਸ ਮੁਕਾਬਲੇ ਦਾ ਵਿਸ਼ਾ “ਸੰਵਿਧਾਨ, ਲੋਕਤੰਤਰ ਅਤੇ ਅਸੀ” ਹੈ।  



ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਨੇ ਦੱਸਿਆ ਕਿ “ਸਵਿਧਾਨ ਅਧਾਰਿਤ ਲੋਕਤੰਤਰ” ਇਸ ਮੁਹਿੰਮ ਦਾ ਪਹਿਲਾ ਪੜਾਅ ਖ਼ਤਮ ਹੋ ਗਿਆ ਹੈ, ਜਿਸ ਵਿੱਚ 27 ਲੇਖ ਅਤੇ ਇਨ੍ਹਾਂ ਲੇਖਾਂ ਦੀ ਸੰਖੇਪ ਜਾਣਕਾਰੀ ਵਾਲੀਆਂ ਵੀਡਿਓਜ਼ ਫੇਸਬੁੱਕ ਰਾਹੀਂ CEO Punjab ਪੇਜ ਤੇ ਸਾਂਝੀਆਂ ਕੀਤੀਆਂ ਜਾ ਚੁੱਕੀਆਂ ਹਨ।  ਉਨ੍ਹਾਂ ਦੱਸਿਆ ਕਿ ਲੇਖਾਂ ਦੇ ਆਧਾਰ ਤੇ ਹੀ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਵੀ ਭਾਗ ਲੈ ਸਕਦਾ ਹੈ। ਇਸ ਮੁਕਾਬਲੇ ਦਾ ਲਿੰਕ ਸਵੇਰੇ 11:50 ਵਜੇ ਫੇਸਬੁੱਕ ਅਤੇ ਟਵਿੱਟਰ ਤੇ ਸਾਂਝਾ ਕਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਹ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕਰਨਾ ਹੋਵੇਗਾ, ਇਸ ਤੋਂ ਬਾਅਦ ਕੁਇਜ਼ ਨੂੰ ਜਮ੍ਹਾ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਦੱਸਿਆ ਕਿ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ  ਵੱਲੋਂ ਪਹਿਲਾ ਇਨਾਮ 1500/- ਰਪਏ, ਦੂਜਾ ਇਨਾਮ ਰੁਪਏ 1300/- ਅਤੇ ਤੀਜਾ ਇਨਾਮ ਰੁਪਏ 1000/- ਨਗਦ ਅਤੇ ਪ੍ਰਮਾਣ-ਪੱਤਰ ਦਿੱਤਾ ਜਾਵੇਗਾ। ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger