ਐਸ.ਏ.ਐਸ ਨਗਰ, 28 ਨਵੰਬਰ : ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾ ਨੂੰ ਰੋਜ਼ਗਾਰ ਦੇਣ ਲਈ ਪੰਜਾਬ ਅਧੀਨ ਸੇਵਾਵਾਂ ਸੇਵਾ ਚੋਣ ਬੋਰਡ ਵਲੋਂ ਉਪਵੈਦ ਦੀਆਂ 85 ਅਸਾਮੀਆਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਨੰਬਰ 6 ਆਫ 2012 ਅਨੁਸਾਰ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਕੌਸਲਿੰਗ 21 ਦਸੰਬਰ ਤੋਂ 24 ਦਸੰਬਰ ਤੱਕ ਰੱਖੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਉਪਵੈਦ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਰਜਿਸ਼ਟ੍ਰੇਸ਼ਨ ਪੰਜਾਬ ਸਰਕਾਰ ਵੱਲੋਂ " ਬੋਰਡ ਆਫ ਆਯੁਰਵੈਦਿਕ ਐਂਡ ਯੂਨਾਨੀ ਸਿਸਟਮ ਆਫ ਮੈਡੀਸਨ " ਪੰਜਾਬ ਪਾਸ ਹੋਣੀ ਲਾਜ਼ਮੀ ਕੀਤੀ ਗਈ ਹੈ।
ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਉਪਵੈਦ ਅਸਾਮੀਆਂ ਦੇ ਉਮੀਦਵਾਰਾਂ ਦੀ ਸਹੂਲਤ ਲਈ ਬੋਰਡ ਵੱਲੋਂ ਉਮੀਦਵਾਰਾਂ ਨੂੰ ਆਪਣੀ ਰਜਿਸ਼ਟ੍ਰੇਸ਼ਨ ਕਰਵਾਉਣ ਲਈ ਤਿੰਨ ਹਫਤੇ ਦਾ ਸਮਾਂ ਦਿੰਦੇ ਹੋਏ ਕੌਸਲਿੰਗ 21 ਦਸੰਬਰ 2020 ਤੋਂ ਰੱਖੀ ਗਈ ਹੈ। ਇਹਨਾਂ ਅਸਾਮੀਆਂ ਦੀ ਭਰਤੀ ਪ੍ਰੀਕ੍ਰਿਆ ਕੁੱਝ ਉਮੀਦਵਾਰਾਂ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਸਿਵਲ ਰਿੱਟ ਪਟੀਸ਼ਨ ਕਾਰਨ ਰੁੱਕ ਗਈ ਸੀ ।
ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਬਹਿਲ ਵਲੋਂ ਇਹ ਵੀ ਦੱਸਿਆ ਗਿਆ ਕਿ ਨੇੜੇ ਭਵਿੱਖ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ, ਪਟਵਾਰੀਆਂ, ਕਲਰਕਾਂ ਅਤੇ ਹੋਰ ਕਈ ਅਸਾਮੀਆਂ ਦੀ ਭਰਤੀ ਪ੍ਰੀਕ੍ਰਿਆ ਆਰੰਭੀ ਜਾਵੇਗੀ। ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਲਿਖਤੀ ਪ੍ਰੀਖਿਆ ਲੈਣ ਉਪਰੰਤ ਮੈਰਿਟ ਦੇ ਅਧਾਰ ਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੇਅਰਮੈਨ ਨੇ ਉਮੀਦਵਾਰਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਹੁਣ ਤੋਂ ਹੀ ਬੋਰਡ ਵਲੋਂ ਲਏ ਜਾਣ ਵਾਲੇ ਟੈਸਟਾਂ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਸਮਾਜ ਨੂੰ ਚੰਗੇ ਗਿਆਨਵਾਨ ਤੇ ਪ੍ਰਤੀਬੱਧ ਕਰਮਚਾਰੀ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਨੇ ਦੱਸਿਆ ਕਿ ਬੋਰਡ ਵਲੋਂ ਜੇਲ੍ਹ ਵਿਭਾਗ ਪੰਜਾਬ ਵਿੱਚ ਸਹਾਇਕ ਸੁਪਰਡੈਂਟ ਜੇਲ੍ਹਾਂ ਦੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 07 ਦਸੰਬਰ 2020 ਹੈ ਉਨ੍ਹਾਂ ਵੱਲੋਂ ਇਹਨਾਂ ਅਸਾਮੀਆਂ ਲਈ ਆਖਰੀ ਮਿਤੀ ਤੋਂ ਪਹਿਲਾਂ ਅਪਲਾਈ ਕਰਨ ਦੀ ਸਲਾਹ ਦਿੱਤੀ ਗਈ ਹੈ ।
No comments:
Post a Comment