SBP GROUP

SBP GROUP

Search This Blog

Total Pageviews

ਅੱਜ 134 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 101 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ, 15 ਦਸੰਬਰ  : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 17169 ਮਿਲੇ ਹਨ ਜਿਨ੍ਹਾਂ ਵਿੱਚੋਂ  14747 ਮਰੀਜ਼ ਠੀਕ ਹੋ ਗਏ ਅਤੇ 2104 ਕੇਸ ਐਕਟਿਵ ਹਨ । ਜਦਕਿ 318 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।



               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 134 ਮਰੀਜ਼ ਠੀਕ ਹੋਏ ਹਨ ਅਤੇ 101 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਹਨ ਅਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 14 ਕੇਸ,ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 69 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger