ਐਸ.ਏ.ਐਸ ਨਗਰ, 14 ਦਸੰਬਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 17068 ਮਿਲੇ ਹਨ ਜਿਨ੍ਹਾਂ ਵਿੱਚੋਂ 14613 ਮਰੀਜ਼ ਠੀਕ ਹੋ ਗਏ ਅਤੇ 2140 ਕੇਸ ਐਕਟਿਵ ਹਨ । ਜਦਕਿ 315 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 141 ਮਰੀਜ਼ ਠੀਕ ਹੋਏ ਹਨ ਅਤੇ 97 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 10 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ,ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 66 ਕੇਸ ਸ਼ਾਮਲ ਹਨ।
No comments:
Post a Comment