SBP GROUP

SBP GROUP

Search This Blog

Total Pageviews

ਅੰਦੋਲਨ ਦੇ ਸ਼ਹੀਦ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 'ਆਪ' ਕਿਸਾਨ ਵਿੰਗ ਵੱਲੋਂ 2 ਲੱਖ ਰੁਪਏ ਦਾ ਐਲਾਨ

 ਚੰਡੀਗੜ੍ਹ,  5 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਠੰਢ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਪਰੰਤੂ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਜੇਕਰ ਅੰਦੋਲਨ ਦੌਰਾਨ ਕੋਈ ਵੀ ਅੰਦੋਲਨਕਾਰੀ ਕਿਸਾਨ ਸ਼ਹੀਦੀ ਪਾਉਂਦਾ ਹੈ ਤਾਂ ਅਜਿਹੇ ਹਰ ਸ਼ਹੀਦ ਕਿਸਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸੰਪੂਰਨ ਕਰਜ਼ਾ ਮੁਆਫ਼ੀ ਅਤੇ ਢੁੱਕਵਾਂ ਮੁਆਵਜ਼ਾ ਐਲਾਨਿਆ ਜਾਵੇ।


ਸੰਧਵਾਂ ਨੇ ਦੱਸਿਆ ਕਿ ਪਾਰਟੀ ਦੇ ਕਿਸਾਨ ਵਿੰਗ ਨੇ ਗੱਜਣ ਸਿੰਘ ਦੇ ਪਰਿਵਾਰ ਦੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ 'ਚ ਸੇਵਾਦਾਰਾਂ ਵਜੋਂ ਕੰਮ ਕਰ ਰਹੀ ਹੈ। ਇਸ ਤਹਿਤ ਪਾਰਟੀ ਵੱਲੋਂ ਪਹਿਲ ਕਰਦਿਆਂ ਬੀਤੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜੁਟਾਈ ਸੀ।
ਇਸ ਤੋਂ ਇਲਾਵਾ ਪਾਰਟੀ ਵਲੰਟੀਅਰਾਂ ਦੀਆਂ ਟੀਮਾਂ ਅਤੇ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ ਸਾਫ-ਸਫਾਈ, ਪਾਣੀ, ਮੋਬਾਈਲ ਪਖਾਨੇ, ਸਿਹਤ ਸੇਵਾਵਾਂ ਅਤੇ ਐਂਬੂਲੈਂਸਾਂ ਦੀ ਤੈਨਾਤੀ, ਲੰਗਰਾਂ 'ਚ ਗੈਸ ਸਿਲੰਡਰਾਂ ਦੀ ਸਪਲਾਈ ਸਮੇਤ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀਆਂ ਹਨ।

No comments:


Wikipedia

Search results

Powered By Blogger