ਐਸ.ਏ.ਐਸ.ਨਗਰ 15 ਦਸੰਬਰ : ਕੋਵਿਡ 19 ਮਹਾਂਮਾਰੀ ਦੇ ਕਾਰਨ ਜਿਥੇ ਦੇਸ਼ ਦੀ ਅਰਥਵਿਵਸਥਾ ਤੇ ਮਾੜਾ ਅਸਰ ਪਿਆ ਹੈ। ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆ ਸਿਖਲਾਈਆਂ ਉਪਰ ਵੀ ਕੋਰੋਨਾ ਮਹਾਂਮਾਰੀ ਦਾ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ 21 ਦਸੰਬਰ ਤੋ ਦੁੱਧ ਉਤਪਾਦਕਾ ਅਤੇ ਡੇਅਰੀ ਫਾਂਰਮਰਾ ਨੂੰ ਘਰ ਵਿੱਚ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਨੌਵਾ ਬੈਚ ਸ਼ੁਰੂ ਕਰੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਡਿਪਟੀ ਡਾਇਰੈਕਟਰ ਜ਼ਿਲ੍ਹਾ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਅਜੋਕੇ ਯੁਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ ਰਖਾੳ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨ/ਦੁੱਧ ਉਤਪਾਂਦਕਾ ਦੀ ਸਹੂਲਤ ਲਈ ਮੁੜ ਤੋ ਇਹ ਆਨਲਾਈਨ ਸਿਖਲਾਈ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਨੇ ਸਮੂਹ ਉਤਪਾਦਕਾ ਅਤੇ ਡੇਅਰੀ ਫਾਰਮਰਾ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਂਰ ਕੇਦਰ ਜਾਂ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਦਫਤਰ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋ ਦਿੱਤੀਆਂ ਜਾਂਦੀਆ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾੳ।
ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲ੍ਹਾਂ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 98784-41386 ਤੇ ਸੰਪਰਕ ਕਰ ਸਕਦੇ ਹਨ ।
No comments:
Post a Comment