ਐਸ.ਏ.ਐਸ.ਨਗਰ, 09 ਦਸੰਬਰ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਧੀਨ ਖੇਤਰੀ ਆਊਟਰੀਚ ਬਿਊਰੋ, ਚੰਡੀਗੜ੍ਹ ਵਲੋਂ ਨਗਰ ਨਿਗਮ, ਮੁਹਾਲੀ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਕੋਵਿਡ ਦੇ ਪ੍ਰਕੋਪ ਤੋਂ ਬਚਾਅ ਲਈ ਕੋਵਿਡ ਅਨੁਕੂਲ ਵਿਵਹਾਰ 'ਤੇ 5 ਰੋਜ਼ਾ ਆਊਟਡੋਰ ਜਾਗਰੂਕਤਾ ਮੁਹਿੰਮ 09 ਤੋਂ 13 ਦਸੰਬਰ 2020 ਤੱਕ ਆਯੋਜਿਤ ਕੀਤੀ ਗਈ ਹੈ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਕਮਲ ਗਰਗ ਵੱਲੋਂ ਨਗਰ ਨਿਗਮ ਦਫ਼ਤਰ ਮੁਹਾਲੀ ਤੋਂ ਜਾਗਰੂਕਤਾ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਹਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਦੇ ਇਲਾਜ ਤੱਕ ਸੰਜਮ ਬਣਾਈ ਰੱਖਣ ਅਤੇ ਆਪਣੀ ਰੱਖਿਆ ਲਈ ਕੋਵਿਡ ਅਨੁਕੂਲ ਵਿਵਹਾਰ ਨੂੰ ਅਪਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿਸ਼ਨ ਫ਼ਤਿਹ ਰਾਹੀਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਗਿਆ ਸੀ।
SBP GROUP
Search This Blog
Total Pageviews
ਕੋਵਿਡ ਅਨੁਕੂਲ ਵਿਵਹਾਰ 'ਤੇ 5 ਰੋਜ਼ਾ ਆਊਟਡੋਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਇਸ ਮੌਕੇ ਖੇਤਰੀ ਆਊਟਰੀਚ ਬਿਊਰੋ, ਚੰਡੀਗੜ੍ਹ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ ਦੀ ਸਹਾਇਕ ਡਾਇਰੈਕਟਰ ਸ੍ਰੀਮਤੀ ਸਪਨਾ ਨੇ ਦੱਸਿਆ ਕਿ ਇਹ ਮੁਹਿੰਮ ਪਿਛਲੇ ਮਹੀਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਜਨ ਅੰਦੋਲਨ ਦੀ ਇਕ ਕੜੀ ਹੈ ਜਿਸ ਜ਼ਰੀਏ ਕੋਰੋਨਾ ਨਾਲ ਲੜਨ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਇਹ ਮੁਹਿੰਮ ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਅਤੇ ਤਾਲਾਬੰਦੀ ਤੋਂ ਬਾਅਦ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕੋਰੋਨਾ ਨੂੰ ਰੋਕਣ ਲਈ ਮੁੱਖ ਸੰਦੇਸ਼ਾਂ ਨੂੰ ਦੁਹਰਾਉਣਾ ਹੈ ਜਿਸ ਵਿੱਚ ਮਾਸਕ ਪਾ ਕੇ ਰੱਖਣਾ, ਹੱਥ ਧੋਣਾ ਅਤੇ ਸਮਾਜਿਕ ਦੂਰੀ ਭਾਵ 2 ਗਜ਼ ਦੀ ਦੂਰੀ ਦੀ ਪਾਲਣਾ ਕਰਨਾ ਸ਼ਾਮਲ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਕੋਵਿਡ ਨਾਲ ਜੁੜੇ ਨਵੇਂ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ। ਜਾਗਰੂਕਤਾ ਵੈਨ ਵਿੱਚ ਪ੍ਰਦਰਸ਼ਿਤ ਕੋਰੋਨਾ ਨਾਲ ਸਬੰਧਤ ਸੰਦੇਸ਼ਾਂ ਨੂੰ ਲੈ ਕੇ ਇਹ ਵਾਹਨ ਮੁਹਾਲੀ ਜ਼ਿਲ੍ਹੇ ਦੇ ਸੈਕਟਰਾਂ, ਪਿੰਡਾਂ, ਰਿਹਾਇਸ਼ੀ ਕਾਲੋਨੀਆਂ, ਪ੍ਰਵਾਸੀ ਬਸਤੀਆਂ, ਬਾਜ਼ਾਰਾਂ ਆਦਿ ਵਿੱਚ ਜਾਵੇਗਾ ਅਤੇ ਲਾਊਡ ਸਪੀਕਰਾਂ ਰਾਹੀਂ ਲੋਕ ਆਡੀਓ ਮੈਸੇਜਾਂ ਜ਼ਰੀਏ ਲੋਕਾਂ ਨੂੰ ‘ਜਦੋਂ ਤੱਕ ਦਵਾਈ ਨਹੀਂ, ਉਦੋਂ ਤੱਕ ਢਿੱਲ ਨਹੀਂ’ ਸੰਦੇਸ਼ ਰਾਹੀਂ ਜਾਗਰੂਕ ਕਰੇਗਾ।
ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੰਨੂ ਥਿੰਦ, ਸਹਾਇਕ ਕਮਿਸ਼ਨਰ ਸ੍ਰੀ ਸੁਰਜੀਤ ਸਿੰਘ, ਇੰਸਪੈਕਟਰ ਹਰਬੰਸ ਸਿੰਘ, ਸਰਬਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
A GROUP OF NEWS MEDIA SERVICES Since 2011
Subscribe to:
Post Comments (Atom)
Wikipedia
Search results
No comments:
Post a Comment