ਐਸ.ਏ.ਐਸ. ਨਗਰ 04 ਦਸੰਬਰ : ਕਮਜੋਰ ਵਰਗਾ ਨੂੰ ਡੇਅਰੀ ਫਾਰਮਿੰਗ ਧੰਦੇ ਨਾਲ ਜੋੜਨ ਲਈ ਮੁਫਤ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਗਰੀਸ਼ ਦਿਆਲਨ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਨੇ ਦੱਸਿਆ ਕਿ ਐਸ.ਸੀ ਬੈਨੀਫਿਸਰੀਜ ਲਈ 2 ਹਫਤਿਆਂ ਦੇ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 14 ਦਸੰਬਰ ਨੂੰ ਪੰਜਾਬ ਦੇ ਵੱਖ ਵੱਖ ਟਰੇਨਿੰਗ ਸੈਟਰਾਂ ਤੇ ਚਲਾਇਆ ਜਾ ਰਿਹਾ ਹੈ।
ਐਸ.ਏ.ਐਸ ਨਗਰ ਦੇ ਸਿਖਲਾਈ ਕੋਰਸ ਸਬੰਧੀ ਇੰਟਰਵਿਊ 07 ਦਸੰਬਰ ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਰੱਖੀ ਗਈ ਹੈ।
ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਟਰੇਨਿੰਗ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ ਘੱਟੋ ਘੱਟ ਪੰਜਵੀ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ।
ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੌਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਧੀ ਵਜੀਫਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਸਿਖਲਾਈ ਨੂੰ ਪ੍ਰਾਪਤ ਕਰਕੇ ਡੇਅਰੀ ਵਿਭਾਗ ਦੀਆ ਸਕੀਮਾ ਦਾ ਪੂਰਨ ਲਾਹਾ ਲੇ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੋਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕਰ ਸਕਦੇ ਹਨ ।
No comments:
Post a Comment