ਐਸ.ਏ.ਐਸ. ਨਗਰ 07 ਦਸੰਬਰ : ਸੈਕਟਰ 67 ਮੋਹਾਲੀ ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਮਨਦੀਪ ਸਿੰਘ ਸੈਣੀ ਵੱਲੋਂ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿੱਚ ਸਭ ਤੋ ਪਹਿਲਾਂ ਮਾਹਿਰ ਬੁਲਾਰਿਆਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆਂ ਦੱਸਿਆ ਗਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣਾ ਹੈ। ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਦੀ ਖਰੀਦ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆ ਕਾਰਜਕਾਰੀ ਅਫਸਰ ਸ੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 37 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। 33 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ,4 ਸੈਂਪਲਾਂ ਵਿੱਚ ਪਾਣੀ ਪਾਇਆ ਗਿਆ। ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ। ਕੈਂਪ ਦੌਰਾਨ ਸ੍ਰੀ ਮਨਦੀਪ ਸਿੰਘ ਸੈਣੀ, ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਕੈਂਪਾਂ ਤੋਂ ਇਲਾਵਾ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਵਿਖੇ ਕਮਰਾ ਨੰਬਰ 434, ਤੀਸਰੀ ਮੰਜ਼ਿਲ ਵਿੱਖੇ ਵੀ ਦੁੱਧ ਦੀ ਪਰਖ ਸਵੇਰੇ 09.00 ਵਜੇ ਤੋ ਦੁਪਹਿਰ 01.00 ਵਜੇ ਤੱਕ ਮੁਫਤ ਕੀਤੀ ਜਾਂਦੀ ਹੈ। ਕਿਸੇ ਵੀ ਥਾਂ ਉੱਤੇ ਵਿਸ਼ੇਸ ਤੌਰ ਤੇ ਅਜਿਹਾ ਕੈਂਪ ਆਯੋਜਿਤ ਕਰਨ ਲਈ ਹੈਲਪ-ਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਕੈਂਪ ਦਾ ਉਦਘਾਟਨ ਦੁੱਧ ਖਪਤਕਾਰ ਸ੍ਰੀ ਪਰਵਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਕੌਸ਼ਲ, ਰਘਵੀਰ ਸਿੰਘ, ਅਜੈਬ ਸਿੰਘ ਸਮੇਤ ਦਫਤਰੀ ਅਮਲਾ ਡੀ.ਡੀ.ਆਈ ਦੀਪਕ ਮਨਮੋਹਨ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ ਹਾਜ਼ਰ ਸਨ।
No comments:
Post a Comment