SBP GROUP

SBP GROUP

Search This Blog

Total Pageviews

ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਵਾਲੇ ਕੈਪਟਨ ਦੱਸਣ ਅਮਿਤ ਸ਼ਾਹ ਨਾਲ ਬੰਦ ਕਮਰੇ ਮੀਟਿੰਗ 'ਚ ਕੀ ਸੀ 'ਡੀਲ'?

 ਚੰਡੀਗੜ੍ਹ, 15 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਦੀ ਕਠਪੁਤਲੀ ਦੱਸਦੇ ਹੋਏ ਗੰਭੀਰ ਦੋਸ਼ ਲਗਾਏ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਨ ਨੇ ਕੈਪਟਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵਿਚ ਥੋੜ੍ਹੀ ਬਹੁਤੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ।


ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਨ ਹੁੰਦੇ ਹੋਏ ਪੁੱਛਿਆ, ''ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਂ 'ਤੇ ਤੁਸੀਂ ਦੱਸ ਸਕਦੇ ਹੋ ਕਿ ਚਾਰ ਚਾਲ ਦੇ ਸ਼ਾਸਨ ਅਤੇ ਇਸ ਪੂਰੇ ਕਿਸਾਨ ਅੰਦੋਲਨ ਵਿਚ ਤੁਸੀਂ ਕਿਸਾਨਾਂ ਲਈ ਕਿਹੜਾ ਫੈਸਲਾਕੁੰਨ ਕਦਮ ਚੁੱਕਿਆ ਹੈ? ਤੁਹਾਡੀ ਜੀਭ ਉੱਤੇ ਕਿਸ ਨੇ ਜ਼ਿੰਦਾ ਲਗਾਇਆ ਹੈ ਕਿ ਅੰਨਦਾਤਾ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੱਦ ਖ਼ਿਲਾਫ਼ ਇੱਕ ਸ਼ਬਦ ਨਹੀਂ ਬੋਲਿਆ? ਤੁਹਾਡੇ ਪੈਰਾਂ ਵਿਚ ਕਿਸਾਨੇ ਨੇ ਜ਼ੰਜੀਰ ਬੰਨ੍ਹ ਰੱਖੀ ਹੈ ਕਿ ਮੁੱਖ ਮੰਤਰੀ ਦਾ ਫ਼ਰਜ਼ ਨਿਭਾਉਂਦੇ ਹੋਏ ਤੁਸੀਂ ਅੰਦੋਲਨਕਾਰੀ ਕਿਸਾਨਾਂ ਵਿਚ ਨਾ ਜਾ ਕੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵਾਧੂ ਸਹੂਲਤਾਵਾਂ ਨਹੀਂ ਦੇ ਸਕਦੇ, ਉਨ੍ਹਾਂ ਦਾ ਹੌਸਲਾ ਨਹੀਂ ਵਧਾ ਸਕਦੇ ਅਤੇ ਉਨ੍ਹਾਂ ਵਿਚ ਖੜ੍ਹੇ ਹੋ ਕੇ ਕੇਂਦਰ ਸਰਕਾਰ ਨੂੰ ਸਖ਼ਤ ਸੰਦੇਸ਼ ਨਹੀਂ ਦੇ ਸਕਦੇ ਅਤੇ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕਦੇ?''
ਭਗਵੰਤ ਮਾਨ ਨੇ ਕਿਹਾ ਕਿ ਜਦੋਂ ਦਿੱਲੀ ਦੇ ਮੁੱਖ ਮੰਤਰੀ ਇੱਕ ਸੇਵਾਦਾਰ ਵਜੋਂ ਅੰਦੋਲਨਕਾਰੀ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੇ ਹੱਕ 'ਚ ਬੋਲ ਸਕਦੇ ਹਨ ਅਤੇ ਤਮਾਮ ਤਰ੍ਹਾਂ ਦੀਆਂ ਸਹੂਲਤਾਵਾਂ ਮੁਹੱਈਆ ਕਰਵਾ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਕਿਉਂ ਨਹੀਂ ਨਿਕਲਦੇ? ਕੀ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ ਕੈਪਟਨ ਅਤੇ ਕਾਂਗਰਸ ਨੂੰ ਡਰਾਮਾ ਨਜ਼ਰ ਆਉਂਦਾ?
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਸਲ ਕਮਜ਼ੋਰੀ ਇਹ ਹੈ ਕਿ ਉਹ ਕਿਸੇ ਵੀ ਤਰ੍ਹਾਂ ਕਿਸਾਨਾਂ ਜਾਂ ਪੰਜਾਬ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੂੰ ਲਲਕਾਰ ਨਹੀਂ ਸਕਦੇ। ਆਪਣੇ ਅਤੇ ਆਪਣੇ ਪਰਿਵਾਰ ਉੱਤੇ ਈਡੀ ਦੇ ਕੇਸ, ਵਿਦੇਸ਼ੀ ਬੈਂਕ ਖਾਤੇ ਅਤੇ ਪਾਕਿਸਤਾਨੀ ਮਹਿਮਾਨਾਂ ਵਰਗੀਆਂ ਅਨੇਕਾਂ ਕਮਜ਼ੋਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ-ਸ਼ਾਹ ਦੀ ਕਠਪੁਤਲੀ ਬਣਾ ਕੇ ਰੱਖ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਨਾ ਕੇਵਲ ਅੰਦੋਲਨਕਾਰੀ ਅੰਨਦਾਤਾ, ਸਗੋਂ ਸਾਰਾ ਪੰਜਾਬ ਭੁਗਤ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੈਪਟਨ ਅਮਰਿੰਦਰ ਸਿੰਘ ਵਰਗੇ ਭ੍ਰਿਸ਼ਟਾਚਾਰੀ, ਸੌਦੇਬਾਜ਼, ਬੇਈਮਾਨ, ਡਰਪੋਕ ਅਤੇ ਕਮਜ਼ੋਰ ਵਿਅਕਤੀ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਦੇ ਪੱਖ ਵਿਚ ਖੜ੍ਹੇ ਹੋ ਕੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਰਹੇ ਹਨ, ਕਿਉਂਕਿ ਈਡੀ ਦੇ ਕੇਸਾਂ ਅਤੇ ਮਹਿਲਾ ਮਿੱਤਰ ਦੇ ਵੀਜ਼ੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਬੰਨ੍ਹ ਰੱਖੇ ਹਨ।

No comments:


Wikipedia

Search results

Powered By Blogger