ਐਸ.ਏ.ਐਸ ਨਗਰ 4 ਦਸੰਬਰ : ਵੋਟ ਦੇ ਹੱਕ ਦੀ ਤਾਕਤ ਨੂੰ ਪਛਾਣੋ ; ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਕੇ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੋ , ਇਹ ਸੁਨੇਹਾ ਦਿੰਦਿਆ ਮਨੀਸ਼ਾ ਰਾਣਾ, ਆਈ ਏ ਐਸ, (ਅੰਡਰਟੇਨਿੰਗ) ਆਮ ਜਨਤਾਂ ਨੂੰ ਵੋਟਾਂ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਦਿੱਤਾ ।
ਉਨ੍ਹਾਂ ਦੱਸਿਆ ਕਿ ਇਹ ਵੈਨ ਜਿਲ੍ਹੇ ਦੇ ਵੱਖ ਵੱਖ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਬਣਾਉਣ ਸਬੰਧੀ ਜਾਗਰੂਕ ਕਰੇਗੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਸਕੇ। ਇਹ ਗੱਡੀ ਮਿਤੀ 4 ਦਸੰਬਰ ਤੋਂ 7 ਦਸੰਬਰ ਤੱਕ ਮੋਹਾਲੀ , 8 ਤੋਂ 11 ਦਸੰਬਰ ਤੱਕ ਖਰੜ ਅਤੇ 12 ਤੋਂ 15 ਦਸੰਬਰ ਤੱਕ ਵਿਧਾਨ ਸਭਾ ਚੋਣ ਹਲਕਾ ਡੇਰਾਬੱਸੀ ਵਿਖੇ ਪ੍ਰਚਾਰ ਕਰੇਗੀ।
ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਮਿਤੀ 15 ਦਸੰਬਰ ਤੱਕ ਵੋਟਾਂ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ । ਇਸ ਸਬੰਧੀ ਬੂਥ ਲੈਵਲ ਅਫ਼ਸਰਾਂ ਵੱਲੋਂ ਆਪਣੇ ਆਪਣੇ ਪੋਲਿੰਗ ਬੂਥ ਤੇ 5 ਅਤੇ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਕੇ ਆਮ ਜਨਤਾਂ ਪਾਸੋਂ ਦਾਅਵੇਂ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ ।
ਜੇਕਰ ਕਿਸੇ ਵਿਅਕਤੀ ਦੀ ਉਮਰ ਮਿਤੀ 01.01.2021 ਨੂੰ 18 ਸਾਲ ਜਾਂ ਉਸ ਤੋਂ ਵੱਧ ਹੋ ਜਾਂਦੀ ਹੈ ਤਾਂ ਉਹ ਨਵੀ ਵੋਟ ਬਨਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਦਰੁਸਤੀ ਲਈ ਫਾਰਮ ਨੰਬਰ 8, ਰਿਹਾਇਸ਼ ਦੀ ਬਦਲੀ ਸਬੰਧੀ ਫਾਰਮ ਨੰਬਰ 8ਓ ਭਰ ਕੇ ਮਿਤੀ 05 ਅਤੇ 6 ਦਸੰਬਰ 2020 ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਬੂਥ ਲੈਵਲ ਅਫਸਰਾਂ ਨੂੰ ਜਮ੍ਹਾ ਕਰਵਾ ਸਕਦੇ ਹਨ।
ਇਹ ਸਾਰੀਆਂ ਸਹੂਲਤਾਂ www.voterportal.eci.gov.in ਜਾਂ Voter Helpline ਮੋਬਾਇਲ ਐਪ ਰਾਹੀਂ ਆਨਲਾਈਨ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਜੇਕਰ ਉਕਤ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਟੋਲ ਫਰੀ ਨੰ 1950 ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
No comments:
Post a Comment