SBP GROUP

SBP GROUP

Search This Blog

Total Pageviews

Sunday, December 13, 2020

ਕੈਬਨਿਟ ਮੰਤਰੀ ਸਿੱਧੂ ਨੇ ਮੁਹਾਲੀ ਪ੍ਰੈੱਸ ਕਲੱਬ ਨੂੰ ਸੌਂਪਿਆ ਗਰਾਂਟ ਦਾ ਚੈੱਕ

 ਮੋਹਾਲੀ, 13 ਦਸੰਬਰ : ਮੀਡੀਆ ਭਾਰਤੀ ਲੋਕਤੰਤਰ ਦਾ ਚੌਥਾ ਥੰਮ੍ਹ ਮੰਨਿਆ ਜਾਂਦਾ ਹੈ ਜੋ ਕਿ ਸਰਕਾਰਾਂ ਦੀਆਂ ਪ੍ਰਾਪਤੀਆਂ ਨੂੰ ਆਮ ਜਨਤਾ ਤੱਕ ਅਤੇ ਆਮ ਜਨਤਾ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰਾਂ ਤੱਕ ਪਹੁੰਚਾ ਕੇ ਸਰਕਾਰ ਅਤੇ ਲੋਕਾਂ ਵਿਚਕਾਰ ਕਡ਼ੀ ਦਾ ਕੰਮ ਕਰਦਾ ਹੈ। ਸਿਹਤ ਅਤੇ ਕਿਰਤ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੋਹਾਲੀ ਪ੍ਰੈੱਸ ਕਲੱਬ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਂਟ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ ਗਿਆ। ਗਰਾਂਟ ਦਾ ਇਹ ਚੈੱਕ ਉਨ੍ਹਾਂ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਦੀ ਅਗਵਾਈ ਵਿੱਚ ਕਲੱਬ ਦੀ ਸਮੁੱਚੀ ਗਵਰਨਿੰਗ ਟੀਮ ਨੂੰ ਸੌਂਪਿਆ।


ਕਲੱਬ ਦੇ ਜਨਰਲ ਸਕੱਤਰ ਹਰਬੰਸ ਸਿੰਘ ਬਾਗਡ਼ੀ ਨੇ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਪੱਤਰਕਾਰਾਂ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣੂ ਕਰਵਾਇਆ ਜਿਸ ’ਤੇ ਕੈਬਨਿਟ ਮੰਤਰੀ ਨੇ ਕਲੱਬ ਦੇ ਕੰਮਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ, ਮੀਤ ਪ੍ਰਧਾਨ ਕੁਲਦੀਪ ਸਿੰਘ ਕੁਰਾਲੀ, ਕੈਸ਼ੀਅਰ ਸੁਖਵਿੰਦਰ ਸਿੰਘ ਸ਼ਾਨ, ਜਥੇਬੰਦਕ ਸਕੱਤਰ ਰਾਜ ਕੁਮਾਰ ਅਰੋਡ਼ਾ, ਨਾਹਰ ਸਿੰਘ ਧਾਲੀਵਾਲ, ਵਿਜੇ ਕੁਮਾਰ ਵੀ ਹਾਜ਼ਰ ਸਨ।

No comments:


Wikipedia

Search results

Powered By Blogger