ਮੁਹਾਲੀ ਗੁਰਨਾਮ ਸਾਗਰ, 4 ਦਸੰਬਰ : ਖੇਤੀ ਬਿਲਾਂ ਦੇ ਵਿਰੋਧ ਵਿੱਚ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਨੂੰ ਅੱਜ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਅਤੇ ਹਾਲ ਹੀ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਅਤੇ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਉਤੇ ਚੱਲਦੇ ਹੋਏ ਤਾਨਾਸ਼ਾਹੀ ਕਰਦਿਆਂ ਕਿਸਾਨੀ ਸੰਘਰਸ਼ ਨੂੰ ਕੁਚਲਣਾ ਚਾਹੁੰਦੀ ਹੈ ਜੋ ਕਿ ਜਮਹੂਰੀਅਤ ਦੇ ਖਿਲਾਫ਼ ਹੈ। ਉਨ•ਾਂ ਕਿਹਾ ਕਿ ਜਿਸ ਢੰਗ ਨਾਲ ਭਾਜਪਾ ਦੀ ਅਗਵਾਈ ਵਾਲੇ ਹਰਿਆਣਾ ਅਤੇ ਕੇਂਦਰ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਅੱਤਿਆਚਾਰ ਕੀਤਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ•ਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢਿਆ ਗਿਆ ਇਹ ਸੰਘਰਸ਼ ਇਤਿਹਾਸਕ ਸੰਘਰਸ਼ ਹੈ, ਜਿਹੜਾ ਕਿ ਇਸ ਸਮੇਂ ਭਾਰਤ ਦੇ ਲੋਕਾਂ ਦੀ ਹੋਂਦ ਅਤੇ ਹੋਣੀ ਦੇ ਨਾਜ਼ੁਕ ਮੋੜ ਉੱਪਰ ਖੜ•ਾ ਹੈ।
ਕਲੱਬ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਸਮੂਹ ਲੋਕ-ਹਿਤੈਸ਼ੀ ਜਥੇਬੰਦੀਆਂ, ਬੁੱਧੀਜੀਵੀ, ਸਮਾਜਿਕ ਕਾਰਕੁੰਨ, ਕਲਾਕਾਰ, ਪੱਤਰਕਾਰ ਇਸ ਸੰਘਰਸ਼ ਵਿੱਚ ਕਿਸਾਨਾਂ ਦੇ ਸੰਗ-ਸਾਥ ਹਨ। ਮੋਹਾਲੀ ਪ੍ਰੈੱਸ ਕਲੱਬ ਮੰਗ ਕਰਦਾ ਹੈ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨ ਤੁਰੰਤ ਰੱਦ ਕਰਕੇ ਦੇਸ਼ ਦੇ ਅੰਨਦਾਤਾ ਅਖਵਾਏ ਜਾਂਦੇ ਕਿਸਾਨਾਂ ਨੂੰ ਰਾਹਤ ਦੇਵੇ।
ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਸ਼ਾਨ, ਜਥੇਬੰਦਕ ਸਕੱਤਰ ਰਾਜ ਕੁਮਾਰ ਅਰੋੜਾ ਅਤੇ ਵਿਜੇ ਕੁਮਾਰ ਵੀ ਹਾਜ਼ਰ ਸਨ।
No comments:
Post a Comment