ਚੰਡੀਗੜ੍ਹ, 5 ਦਸੰਬਰ:- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਠੰਢ 'ਚ ਕਈ ਦਿਨਾਂ ਤੋਂ ਦਿੱਲੀ ਵਿਖੇ ਮੋਰਚਾ ਲਾ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਅਤੇ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਪੁਕਾਰ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵਾਪਸ ਕਰਕੇ ਸਹੀ ਕਦਮ ਚੁੱਕਿਆ ਹੈ, ਜਿਸ ਨਾਲ ਸੰਘਰਸ਼ ਨੂੰ ਹੋਰ ਬਲ ਮਿਲਿਆ ਅਤੇ ਇਸ ਸਮੇਂ ਹੋਰ ਵਿਦਵਾਨ ਤੇ ਖਿਡਾਰੀ ਵੀ ਪੁਰਸਕਾਰ ਵਾਪਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਆਰਥਿਕਤਾ ਖੇਤੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੀ ਸਰਹੱਦ 'ਤੇ ਬੈਠੀ ਫ਼ੌਜੀ ਨੌਜਵਾਨ ਵੀ ਚਿੰਤਤ ਹਨ। ਇਕ ਪਾਸੇ ਚੀਨ ਤੋਂ ਥੋੜ੍ਹੀ ਦੂਰ ਆਪਣੇ ਦੇਸ਼ ਦੀ ਰਾਖੀ ਲਈ ਬੈਠੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਦੀਆਂ ਬਜ਼ੁਰਗ ਮਾਤਾਵਾਂ ਅਤੇ ਪਿਤਾ ਕਿਸਾਨ ਘੋਲ 'ਚ ਸ਼ਾਮਿਲ ਹਨ, ਜੋ ਕਿ ਗੰਭੀਰ ਮਾਮਲਾ ਹੈ। ਇਸ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕਰਦੇ ਹਨ ਕਿ ਇਹ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।
No comments:
Post a Comment