Tuesday, December 8, 2020

ਮੋਹਾਲੀ ਪ੍ਰੈੱਸ ਕਲੱਬ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵਿੱਚ ਸ਼ਿਰਕਤ

ਮੋਹਾਲੀ  ਗੁਰਨਾਮ ਸਾਗਰ, 8 ਦਸੰਬਰ : ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਸਮਰਥਨ ਦਿੰਦਿਆਂ ਅੱਜ ਸੈਕਟਰ 17 ਚੰਡੀਗਡ਼੍ਹ ਵਿਖੇ ਪੱਤਰਕਾਰ ਭਾਈਚਾਰੇ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਮੋਹਾਲੀ ਪ੍ਰੈੱਸ ਕਲੱਬ ਵੱਲੋੋਂ ਵੀ ਸ਼ਿਰਕਤ ਕੀਤੀ ਗਈ। 

ਪ੍ਰਧਾਨ ਗੁਰਜੀਤ ਸਿੰਘ ਬਿੱਲਾ ਦੀ ਅਗਵਾਈ ਵਿੱਚ ਪੱਤਰਕਾਰ ਭਾਈਚਾਰਾ ਮੋਹਾਲੀ ਪ੍ਰੈੱਸ ਕਲੱਬ ਵਿਖੇ ਇਕੱਤਰ ਹੋਇਆ ਜਿਸ ਦੌਰਾਨ ਹੱਥਾਂ ਵਿੱਚ ਕੇਂਦਰ ਸਰਕਾਰ ਵਿਰੋਧੀ ਅਤੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਸਲੋਗਨ ਲਿਖੀਆਂ ਤਖ਼ਤੀਆਂ ਫਡ਼ ਕੇ ਚੰਡੀਗਡ਼੍ਹ ਸੈਕਟਰ 17 ਲਈ ਰਵਾਨਾ ਹੋਇਆ।


ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਅਤੇ ਜਨਰਲ ਸਕੱਤਰ ਹਰਬੰਸ ਸਿੰਘ ਬਾਗਡ਼ੀ ਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਦੇਸ਼ ਭਰ ਵਿੱਚ ਲੋਕ ਰੋਹ ਨੂੰ ਦੇਖਦਿਆਂ ਹਾਲ ਹੀ ਵਿੱਚ ਪਾਸ ਕੀਤੇ ਗਏ ਖੇਤੀ ਬਿਲਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜ਼ਾਦ ਭਾਰਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਇੰਨਾ ਵੱਡਾ ਹਜੂਮ ਚੱਲ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਜਿੱਦ ’ਤੇ ਬਜਿੱਦ ਹਨ ਤਾਂ ਫਿਰ ਦੇਸ਼ ਦਾ ਅੰਨਦਾਤਾ ਕਿਸਾਨ ਵੀ ਹੁਣ ਆਪਣੇ ਸੰਘਰਸ਼ ਤੋਂ ਪਿੱਛੇ ਮੁਡ਼ਨ ਵਾਲਾ ਨਹੀਂ ਹੈ। 
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗਰਮੀਤ ਸਿੰਘ ਸ਼ਾਹੀ, ਸੁਖਦੇਵ ਸਿੰਘ ਪਟਵਾਰੀ, ਮੀਤ ਪ੍ਰਧਾਨ ਕੁਲਦੀਪ ਸਿੰਘ ਕੁਰਾਲੀ, ਕੈਸ਼ੀਅਰ ਸੁਖਵਿੰਦਰ ਸਿੰਘ ਸ਼ਾਨ, ਰਾਜ ਕੁਮਾਰ ਅਰੋਡ਼ਾ, ਜਸਵਿੰਦਰ ਰੁਪਾਲ, ਨਾਹਰ ਸਿੰਘ ਧਾਲੀਵਾਲ, ਵਿਸ਼ਾਲ  ਭੂਸ਼ਣ, ਸਾਗਰ ਪਾਹਵਾ, ਮੰਗਤ ਸੈਦਪੁਰੀ, ਕ੍ਰਿਪਾਲ ਸਿੰਘ, ਮਾਇਆ ਰਾਮ, ਵਿਜੇ ਕੁਮਾਰ, ਗੁਰਮੀਤ ਸਿੰਘ ਰੰਧਾਵਾ, ਜਗਵਿੰਦਰ ਸਿੰਘ, ਸੰਦੀਪ ਸ਼ਰਮਾ, ਨੀਲਮ ਠਾਕੁਰ ਆਦਿ ਵੀ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger