SBP GROUP

SBP GROUP

Search This Blog

Total Pageviews

ਕੈਪਟਨ-ਬਾਦਲ ਦੇ ਫਰੈਂਡਲੀ ਮੈਚ ਦੀ ਦਹਾਕਿਆਂ ਤੋਂ ਸਜਾ ਭੁਗਤ ਰਿਹਾ ਹੈ ਪੰਜਾਬ- ਭਗਵੰਤ ਮਾਨ

 ਚੰਡੀਗੜ੍ਹ, 5 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੈਪਟਨ ਅਤੇ ਬਾਦਲਾਂ ਦੇ ਦਹਾਕਿਆਂ ਤੋਂ ਫਰੈਂਡਲੀ ਮੈਚ ਦੀ ਪੰਜਾਬ ਸਜਾ ਭੁਗਤ ਰਿਹਾ ਹੈ। ਖ਼ੁਸ਼ਹਾਲ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਲਈ ਕੈਪਟਨ ਅਤੇ ਬਾਦਲਾਂ ਦਾ ਭ੍ਰਿਸ਼ਟ ਅਤੇ ਮਾਫ਼ੀਆ ਰਾਜ ਜ਼ਿੰਮੇਵਾਰ ਹੈ। ਪੰਜਾਬ ਦੀ ਲੁੱਟੀ ਗਈ ਸ਼ਾਨ ਮੁੜ ਬਹਾਲ ਕਰਨ ਲਈ ਭ੍ਰਿਟਾਚਾਰ ਮੁਕਤ ਅਤੇ ਸੱਚੀ-ਸੁੱਚੀ ਨੀਅਤ ਵਾਲੀ ਸਰਕਾਰ ਦੀ ਜ਼ਰੂਰਤ ਹੈ। ਇਸ ਲਈ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਮਾਡਲ  ਹੀ ਇਕਲੌਤਾ ਬਦਲ ਹੈ।


ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ, '' ਤੁਸੀਂ 13 ਸਾਲਾਂ ਤੋਂ ਅਦਾਲਤੀ ਕੇਸਾਂ ਦਾ ਹਵਾਲਾ ਦੇ ਕੇ ਕਿਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਸਾਰਾ ਪੰਜਾਬ ਜਾਣਦਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਲਈ ਵਾਰੀ ਬੰਨ ਕੇ ਸੱਤਾ ਹਾਸਲ ਕਰਨ ਲਈ ਪਿਛਲੇ 19 ਸਾਲਾਂ ਤੋਂ ਫਰੈਂਡਲੀ ਮੈਚ ਖੇਡ ਰਹੇ ਹੋ।''
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਕੋਈ ਸਾਫ਼ ਨੀਅਤ ਅਤੇ ਨੀਤੀਆਂ ਵਾਲੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਆਈ ਹੁੰਦੀ ਤਾਂ ਅੰਨ੍ਹੇਵਾਹ ਭ੍ਰਿਸ਼ਟਾਚਾਰ ਕਰਨ ਵਾਲੇ ਕੈਪਟਨ ਅਤੇ ਬਾਦਲ ਟੱਬਰਾਂ ਸਮੇਤ ਸਲਾਖ਼ਾਂ ਪਿੱਛੇ ਹੁੰਦੇ।
ਭਗਵੰਤ ਮਾਨ ਨੇ ਕੈਪਟਨ ਨੂੰ ਪੁੱਛਿਆ ਕਿ ਬਾਦਲਾਂ ਦੇ 3500 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕਰਨ ਵਾਲੇ ਦੋਸ਼ਾਂ ਤਹਿਤ 2002 'ਚ ਦਰਜ ਕੀਤੇ ਗਏ ਕੇਸ ਦਾ ਕੀ ਬਣਿਆ? ਜਦੋਂ ਬਾਦਲਾਂ ਵਿਰੁੱਧ ਸਾਰੇ ਨਿੱਜੀ ਅਤੇ ਸਰਕਾਰੀ ਗਵਾਹ ਮੁੱਕਰ ਰਹੇ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਚੁੱਪ ਕਿਉਂ ਬੈਠੇ ਰਹੇ? ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕੀਤਾ ਜਾਵੇ ਕਿ 2017 'ਚ ਮੁੜ ਸੱਤਾ 'ਚ ਆਉਣ ਪਿੱਛੋਂ ਕੈਪਟਨ ਸਰਕਾਰ ਨੇ ਬਾਦਲਾਂ ਦੇ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਮੁੜ ਕਿਉਂ ਨਹੀਂ ਖੋਲ੍ਹਿਆ? ਉਨ੍ਹਾਂ ਸਰਕਾਰੀ ਅਫ਼ਸਰਾਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ, ਜੋ ਬਾਦਲਾਂ ਖ਼ਿਲਾਫ਼ ਗਵਾਹੀ ਦੇਣ ਤੋਂ ਮੁੱਕਰ ਗਏ ਸਨ?
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਬਾਦਲਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਨਵੇਂ ਅਤੇ ਪੁਰਾਣੇ ਕੇਸਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਕੇਸਾਂ ਨੂੰ ਇਸ ਕਰਕੇ ਠੰਢੇ ਬਸਤੇ 'ਚ ਸੁੱਟ ਦਿੱਤਾ ਕਿਉਂਕਿ ਫਰੈਂਡਲੀ ਮੈਚ ਅਨੁਸਾਰ ਬਾਦਲਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁੱਧ ਇੰਟਰਾਨੈਟ ਘੁਟਾਲਾ, ਅੰਮ੍ਰਿਤਸਰ ਇੰਪਰੂਵਮੈਂਟ ਸਕੈਂਡਲ ਅਤੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਕੈਪਟਨ ਪਰਿਵਾਰ ਨੂੰ ਉਸੇ ਤਰਾਂ ਮਦਦ ਕੀਤੀ, ਜਿਵੇਂ ਕੈਪਟਨ ਨੇ ਬਾਦਲਾਂ ਖ਼ਿਲਾਫ਼
ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨਾਲ ਜੁੜੇ ਹੋਰ ਮਾਮਲਿਆਂ 'ਚ ਬਾਦਲਾਂ ਦੀ ਮਦਦ ਕੀਤੀ। ਮਾਨ ਮੁਤਾਬਿਕ ਜੇਕਰ ਕੇਂਦਰ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ਼ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੁੰਦੀ ਤਾਂ ਵੀ ਕੈਪਟਨ ਅਤੇ ਬਾਦਲ ਪਰਿਵਾਰਾਂ ਦੇ ਮੈਂਬਰ ਸੱਤਾ ਭੋਗਣ ਦੀ ਥਾਂ ਜੇਲ੍ਹਾਂ 'ਚ ਹੁੰਦੇ।
ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦਾ ਕਿਸਾਨ ਆਪਣੀ ਹੋਂਦ ਬਚਾਉਣ ਲਈ ਆਪਣੀ ਜਾਨ ਤਲੀ 'ਤੇ ਧਰ ਕੇ ਸਰਦ ਰਾਤਾਂ 'ਚ ਬਜ਼ੁਰਗ ਮਾਵਾਂ-ਬਾਪੂਆਂ ਅਤੇ ਬੱਚਿਆਂ ਸਮੇਤ ਅੰਦੋਲਨ 'ਤੇ ਬੈਠੇ ਹਨ, ਦੂਜੇ ਪਾਸੇ ਕੈਪਟਨ ਇਕੱਲਾ-ਇਕੱਲਾ ਕੇਂਦਰੀ ਗ੍ਰਹਿ ਮੰਤਰੀ ਨਾਲ ਸੈਟਿੰਗਾਂ ਕਰਦੇ ਫਿਰਦੇ ਹਨ। ਇਸ ਬੰਦ ਕਮਰਾ ਬੈਠਕ ਤੋਂ ਬਾਅਦ ਹੀ ਕੈਪਟਨ ਦਾ ਈਡੀ ਤੋਂ ਡਰ ਮੁੱਕਿਆ ਹੈ ਅਤੇ ਕੈਪਟਨ ਨੇ ਅਰਵਿੰਦ ਕੇਜਰੀਵਾਲ ਸਰਕਾਰ ਵਿਰੁੱਧ ਝੂਠਾ ਪ੍ਰਚਾਰ ਕਰਨਾ ਸ਼ੁਰੂ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਪੂਰੀ ਆਮ ਆਦਮੀ ਪਾਰਟੀ ਕਿਸਾਨਾਂ ਦੀ ਸੇਵਾਦਾਰ ਬਣਕੇ ਕੰਮ ਕਰ ਰਹੀ ਹੈ, ਪਰੰਤੂ ਕੈਪਟਨ ਕਿਸਾਨਾਂ ਦੇ ਹੱਕ 'ਚ ਮੋਦੀ ਸਰਕਾਰ ਵਿਰੁੱਧ ਡਟਣ ਦੀ ਥਾਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਝੂਠਾ ਪ੍ਰਚਾਰ ਸ਼ੁਰੂ ਕਰ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਪੰਜਾਬ ਦਾ ਕਿਸਾਨ, ਨੌਜਵਾਨ ਅਤੇ ਵਪਾਰੀ-ਕਾਰੋਬਾਰੀ ਵਰਗ ਬੇਹੱਦ ਅਹਿਮ ਯੋਗਦਾਨ ਦੇ ਸਕਦਾ ਹੈ, ਪਰੰਤੂ ਕੈਪਟਨ-ਬਾਦਲ ਦੀਆਂ ਨਿਕੰਮੀਆਂ ਤੇ ਭ੍ਰਿਸ਼ਟ ਸਰਕਾਰਾਂ ਲੈ ਨਹੀਂ ਸਕੀਆਂ।

No comments:


Wikipedia

Search results

Powered By Blogger