SBP GROUP

SBP GROUP

Search This Blog

Total Pageviews

ਸਰਕਾਰ ਨੇ ਫ਼ੈਸਲਾ ਵਾਪਿਸ ਨਾ ਲਿਆ ਤਾਂ ਟਰਾਂਸਪੋਰਟ ਮੰਤਰੀ ਦੇ ਹਲਕੇ ਵਿੱਚ ਕਰਾਂਗੇ ਝੰਡਾ ਮਾਰਚ : ਮੰਗਤ ਖਾਨ, ਰੇਸ਼ਮ ਗਿੱਲ

 ਮੋਹਾਲੀ, 7 ਦਸੰਬਰ : ਸੂਬਾ ਸਰਕਾਰ ਵੱਲੋਂ ਪੰਜਾਬ ਰੋਡਵੇਜ਼/ਪਨਬਸ ਨੂੰ ਪੀ.ਆਰ.ਟੀ.ਸੀ. ਵਿੱਚ ਸ਼ਾਮਿਲ ਕਰਨ ਦੇ ਲਏ ਗਏ ਫ਼ੈਸਲੇ ਤੋਂ ਪਨਬਸ ਕਾਮਿਆਂ ਵਿੱਚ ਸਰਕਾਰ ਖਿਲਾਫ਼ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਦੇ ਚਲਦਿਆਂ ਉਨ•ਾਂ 15 ਦਸੰਬਰ ਨੂੰ ਗੇਟ ਰੈਲੀਆਂ ਕਰਨ ਅਤੇ ਫਿਰ 16 ਦਸੰਬਰ ਨੂੰ ਟਰਾਂਸਪੋਰਟ ਮੰਤਰੀ ਦੇ ਹਲਕੇ ਵਿੱਚ ਝੰਡਾ ਮਾਰਚ ਕਰਨ ਉਪਰੰਤ ਮੰਤਰੀ ਦੀ ਕੋਠੀ ਸਾਹਮਣੇ ਵਿਸ਼ਾਲ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਵੱਲੋਂ ਦਿੱਤੀ ਗਈ।


ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੀ ਐਕਸ਼ਨ ਕਮੇਟੀ ਦੇ ਕਨਵੀਨਰ ਮੰਗਤ ਖਾਨ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਰੋਡਵੇਜ਼ ਨੂੰ ਤਬਾਹ ਕਰਨ ਤੇ ਤੂਲੀ ਹੋਈ ਹੈ। ਪੀਆਰਟੀਸੀ ਦੇ ਘਾਟੇ ਨੂੰ ਪੂਰਾ ਕਰਨ ਲਈ ਰੋਡਵੇਜ ਦੇ ਖਾਤਿਆਂ ਵਿੱਚੋਂ ਕਰੋੜਾ ਰੁਪਏ ਜਾਰੀ ਕੀਤੇ ਜਾ ਰਹੇ ਹਨ। 12 ਜੂਨ ਨੂੰ ਸਰਕਾਰ ਵੱਲੋਂ 4,63,50,000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪਿਛਲੇ ਲੰਬੇ ਸਮੇਂ ਤੋਂ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੰਜਾਬ ਰੋਡਵੇਜ਼ ਵਿੱਚ ਨਵੀਆਂ ਬੱਸਾਂ ਪਾਉਣ ਲਈ ਅਤੇ ਠੇਕੇ 'ਤੇ ਰੱਖੇ ਕੱਚੇ ਕਾਮਿਆਂ ਨੂੰ ਪੰਜਾਬ ਰੋਡਵੇਜ਼ ਵਿੱਚ ਪੱਕਾ ਕਰਨ ਦੀ ਬਜਾਇ ਮਹਿਕਮੇ ਨੂੰ ਘਾਟੇ ਵਿੱਚ ਚੱਲ ਰਹੀ ਪੀ.ਆਰ.ਟੀ.ਸੀ. ਵਿੱਚ ਸ਼ਾਮਿਲ ਕਰਨ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਕਾਮਿਆਂ ਵੱਲੋਂ ਵਾਰ ਵਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ•ਾਂ ਮੰਗ ਕੀਤੀ ਕਿ ਪਨਬਸ ਵਿੱਚ ਕੰਟਰੈਕਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਪੱਕਾ ਕੀਤਾ ਜਾਵੇ।   ਉਨ•ਾਂ ਕਿਹਾ ਕਿ ਪ੍ਰਮੁੱਖ ਸਕੱਤਰ ਅਤੇ ਟਰਾਂਸਪੋਰਟ ਵਿਭਾਗ ਦੇ ਉਚ ਅਧਿਕਾਰੀਆਂ ਨੇ 24 ਨਵੰਬਰ ਨੂੰ ਐਕਸ਼ਨ ਕਮੇਟੀ ਨਾਲ ਕੀਤੀ ਮੀਟਿੰਗ ਬਾਰੇ ਕੋਈ ਸਾਰਥਕ ਹੱਲ ਨਹੀਂ ਕੱਢਿਆ। ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਹੁਣ ਪਬਲਿਕ ਟਰਾਂਸਪੋਰਟ ਦਾ ਗਲ਼ਾ ਘੁੱਟ ਕੇ ਟਰਾਂਸਪੋਰਟ ਮਾਫ਼ੀਆ ਨੂੰ ਸ਼ਹਿ ਦੇ ਰਹੀ ਹੈ। ਪਹਿਲਾਂ ਤਾਂ ਅਕਾਲੀਆਂ ਦਾ ਟਰਾਂਸਪੋਰਟ ਮਾਫ਼ੀਆ ਹੀ ਚੱਲ ਰਿਹਾ ਸੀ ਪ੍ਰੰਤੂ ਹੁਣ ਕਾਂਗਰਸ ਦੇ ਮੰਤਰੀਆਂ ਦੀਆਂ ਬੱਸਾਂ ਵੀ ਬਿਨਾਂ ਰੂਟਾਂ ਤੇ ਬਿਨਾਂ ਟਾਈਮ ਟੇਬਲ ਤੋਂ ਚੱਲ ਰਹੀਆਂ ਹਨ। ਸਿੱਧੀ ਗੱਲ ਇਹ ਕਿ ਕਾਂਗਰਸ ਪਾਰਟੀ ਦੇ ਰਾਜ ਵਿੱਚ ਟਰਾਂਸਪੋਰਟ ਮਾਫ਼ੀਆ ਖ਼ਤਮ ਹੋਣ ਦੀ ਬਜਾਇ ਦੁੱਗਣਾ ਹੋ ਗਿਆ ਹੈ।
ਉਕਤ ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਸੰਘਰਸ਼ਾਂ ਦੇ ਬਾਵਜੂਦ ਵੀ ਪੰਜਾਬ ਰੋਡਵੇਜ਼/ਪਨਬਸ ਨੂੰ ਪੀ.ਆਰ.ਟੀ.ਸੀ. ਵਿੱਚ ਸ਼ਾਮਿਲ ਕਰਨ ਦਾ ਫ਼ੈਸਲਾ ਵਾਪਿਸ ਨਾ ਲਿਆ ਗਿਆ ਤਾਂ ਜਨਵਰੀ-2021 ਦੇ ਪਹਿਲੇ ਪੰਦਰਵਾੜੇ ਵਿੱਚ ਇੱਕ ਰੋਜ਼ਾ ਹੜਤਾਲ ਕਰਕੇ ਪੰਜਾਬ ਦਾ ਸਮੁੱਚਾ ਟਰਾਂਸਪੋਰਟ ਕਾਮਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਵਿੱਚ ਰੈਲੀ ਕਰਕੇ ਮੋਤੀ ਮਹਿਲਾਂ ਵੱਲ ਰੋਸ ਮਾਰਚ ਕਰੇਗਾ। ਇਸ ਮੌਕੇ ਪਨਬਸ ਵੱਲੋਂ ਬਲਜੀਤ ਸਿੰਘ ਸੈਕਟਰੀ, ਕਮਲ ਕੁਮਾਰ, ਏਟਕ ਵੱਲੋਂ ਜਗਦੀਸ਼ ਸਿੰਘ ਚਾਹਲ ਅਤੇ ਗੁਰਜੰਟ ਸਿੰਘ ਕੋਕਰੀ, ਕਰਮਚਾਰੀ ਦਲ ਵੱਲੋਂ ਰਸ਼ਪਾਲ ਸਿੰਘ ਮੌਜਗੜ• ਅਤੇ ਗੁਰਜੀਤ ਸਿੰਘ, ਕੰਡਕਟਰ ਯੂਨੀਅਨ ਵੱਲੋਂ ਸੁਰਿੰਦਰ ਸਿੰਘ ਅਤੇ ਗੁਰਦਿਆਲ ਸਿੰਘ, ਸ਼ਡਿਊਲਡ ਕਾਸਟ ਯੂਨੀਅਨ ਵੱਲੋਂ ਸਲਵਿੰਦਰ ਕੁਮਾਰ ਅਤੇ ਬਲਜੀਤ ਸਿੰਘ, ਇੰਟਕ ਵੱਲੋਂ ਅਵਤਾਰ ਸਿੰਘ ਅਤੇ ਸੁਖਵਿੰਦਰ ਸਿੰਘ ਸੇਖੋਂ, ਇੰਪਲਾਈਜ਼ ਯੂਨੀਅਨ ਤੋਂ ਕੁਲਵੀਰ ਸਿੰਘ ਹਾਜ਼ਰ ਹੋਏ।

No comments:


Wikipedia

Search results

Powered By Blogger