ਖਰੜ, 30 ਦਸੰਬਰ : ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਨਿਊ ਗਾਰਡਨ ਕਲੋਨੀ ਖਰੜ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ 26 ਖਪਤਕਾਰਾਂ ਵੱਲੋ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਮਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ ਅਤੇ ਸਟਾਰਚ ਚੈੱਕ ਕੀਤਾ ਗਿਆ ਜੋ ਨਿੱਲ ਪਾਇਆ ਗਿਆ ।
ਉਨ੍ਹਾਂ ਦੱਸਿਆ ਕਿ 25 ਸੈਂਪਲ ਮਿਆਰਾ ਅਨੁਸਾਰ ਸਨ ਜਦਕਿ 01 ਸੈਂਪਲ ਵਿੱਚ ਪਾਣੀ ਪਾਇਆ ਗਿਆ । ਕਿਸੇ ਵੀ ਸੈਂਪਲ ਵਿੱਚ ਕੋਈ ਵੀ ਹਾਨੀਕਾਰਕ ਪਦਾਰਥ ਨਹੀ ਪਾਇਆ ਗਿਆ ।
ਸ੍ਰੀ ਸੈਣੀ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆਂ ਦੱਸਿਆ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ । ਉਨ੍ਹਾਂ ਦੱਸਿਆ ਕਿ ਦੁੱਧ ਜਾਗਰੂਕਤਾ ਕੈਂਪਾਂ ਤੋ ਇਲਾਵਾ ਦੁੱਧ ਦੀ ਪਰਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਵਿਖੇ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਮੁਫਤ ਕੀਤੀ ਜਾਂਦੀ ਹੈ। ਕਿਸੇ ਵੀ ਥਾਂ ਉੱਤੇ ਵਿਸ਼ੇਸ ਤੌਰ ਤੇ ਦੁੱਧ ਜਾਗਰੂਕਤਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਕੈਂਪ ਦਾ ਉਦਘਾਟਨ ਸਮਾਜ ਸੇਵੀ ਗੁਰਦਿੰਰ ਸਿੰਘ ਵੱਲੋਂ ਕੀਤਾ ਗਿਆ । ਇਸ ਮੌਕੇ ਦੁੱਧ ਖਪਤਕਾਰ ਵਿਨੋਦ ਕੁਮਾਰ, ਪਰਮਜੀਤ ਕੌਰ, ਭੁਪਿੰਦਰ ਸਿੰਘ ਅਤੇ ਦਫਤਰੀ ਅਮਲਾ ਡੇਅਰੀ ਵਿਕਾਸ ਇੰਸਪੈਕਟਰ ਦੀਪਕ ਮਨਮੋਹਨ ਸਿੰਘ, ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ , ਗੁਰਦੀਪ ਸਿੰਘ, ਹਰਦੇਵ ਸਿੰਘ ਮੌਜ਼ੂਦ ਸਨ।
No comments:
Post a Comment