SBP GROUP

SBP GROUP

Search This Blog

Total Pageviews

ਰਾਤ ਦੇ ਕਰਫਿਊ ਨੂੰ ਪੂਰੀ ਅਹਿਮੀਅਤ ਦੇਣ ਦੀ ਅਪੀਲ, ਮੈਰਿਜ ਪੈਲੇਸਾਂ ਨੂੰ ਸਮੇਂ ਸਿਰ ਬੰਦ ਕਰਨ ਨੂੰ ਯਕੀਨੀ ਬਣਾਇਆ ਜਾਵੇ

 ਐਸ.ਏ.ਐਸ ਨਗਰ, 10 ਦਸੰਬਰ : ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਸਲਾਹਕਾਰੀਆਂ ਨੂੰ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਅਪਨਾਉਣ ਲਈ ਕਿਸੇ ਕਿਸਮ ਦੀ ਢਿੱਲਮਠ ਨਾ ਵਰਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਕੰਮ ਲਈ ਘਰਾਂ ਤੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣਾ, ਸਮੇਂ-ਸਮੇਂ ਸਿਰ ਹੱਥ ਧੋਣੇ ਅਤੇ ਇਕ ਦੂਜੇ ਤੋਂ ਬਣਦੀ ਦੂਰੀ ਬਣਾ ਕੇ ਰੱਖਣ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ ਜੋ ਕਿ ਮੌਜੂਦਾ ਸੰਕਟ ਸਮੇਂ ਅਤਿ ਲੋੜੀਂਦਾ ਹੈ।


             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ -19 ਦੇ ਟਾਕਰੇ ਲਈ ਲੋੜੀਂਦੇ ਅਤੇ ਢੁਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹਾਲਤ ਨੂੰ ਅਸਰਦਾਰ ਢੰਗ ਨਾਲ ਕੰਟਰੋਲ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਿਉਂਸਪਲ ਹੱਦਾਂ ਅੰਦਰ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਨੂੰ ਵੀ ਪੂਰੀ ਅਹਿਮੀਅਤ ਦਿੱਤੀ ਜਾਵੇ ਅਤੇ ਗੈਰ ਜ਼ਰੂਰੀ ਆਵਾਜਾਈ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕੋਰੋਨਾ ਦੇ ਸੰਭਾਵਤ ਫੈਲਾਅ ਨੂੰ ਸੁਚੱਜੇ ਢੰਗ ਨਾਲ ਰੋਕਿਆ ਜਾ ਸਕੇ।ਵਿਆਹਾਂ ਆਦਿ ਨਾਲ ਸਬੰਧਤ ਪ੍ਰੋਗਰਾਮਾਂ ਨੂੰ ਕੋਵਿਡ ਦੇ ਮੱਦੇਨਜ਼ਰ ਸਮੇਂ ਸਿਰ ਨਿਪਟਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮੈਰਿਜ ਪੈਲੇਸਾਂ ਨੂੰ ਸਮੇਂ ਸਿਰ ਬੰਦ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 16736 ਪਾਜੇਟਿਵ ਕੇਸ ਮਿਲ ਹਨ ਜ਼ਿਨ੍ਹਾ ਵਿੱਚੋਂ 14119 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 2313 ਐਕਟਿਵ ਹਨ ਜਦਕਿ 304 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 95 ਮਰੀਜ਼ ਠੀਕ ਹੋਏ ਹਨ ਅਤੇ 69 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਹਨ ਅਤੇ 01 ਮਰੀਜ਼ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਬੂਥਗੜ੍ਹ ਅਤੇ  ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 10 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 42 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger