ਐਸ ਏ ਐਸ ਨਗਰ 9 ਦਸੰਬਰ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਮਿਸ਼ਨ ਤਹਿਤ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਅਤੇ ਸਵੈ-ਰੋਜ਼ਗਰ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਅਧੀਨ ਜਿਲ੍ਹਾ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਮੋਹਾਲੀ ਵੱਲੋਂ ਮਾਨਯੋਗ ਗਰੀਸ਼ ਦਿਆਲਨ ਡਿਪਟੀ ਕਮਿਸ਼ਨਰ ਮੁਹਾਲੀ ਦੀ ਅਗਵਾਈ ਹੇਠ ਬਲਾਕ ਪੱਧਰ ਤੇ ਸਵੈ-ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਨ੍ਹਾਂ ਲੋਨ ਮੇਲਿਆਂ ਵਿੱਚ ਵੱਖ-ਵੱਖ ਬੈਕਾਂ ਅਤੇ ਸਵੈਰੋਜ਼ਗਾਰ ਏਜੰਸੀਆਂ ਦੇ ਨੁਮਾਇੰਦੀਆਂ ਵੱਲੋਂ ਪ੍ਰਾਰਥੀਆਂ ਨੂੰ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਚਲਾਇਆ ਜਾ ਰਹੀਆਂ ਸਵੈਰੋਜ਼ਾਗਰ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਮੌਕੇ ਤੇ ਹੀ ਲੋਨ ਸਬੰਧੀ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ.(ਏ) ਰੋਜ਼ਗਾਰ ਅਫਸਰ ਨੇ ਦੱਸਿਆ ਕਿ ਮੇਲਿਆਂ ਦੀ ਲੜੀ ਵਿੱਚ ਪਹਿਲਾ ਲੋਨ ਕਮ ਸਵੈਰੋਜ਼ਗਾਰ ਮੇਲਾ ਬੀ.ਡੀ.ਪੀ.ਓ. ਦਫਤਰ ਮਾਜਰੀ ਵਿਖੇ ਲਗਾਈਆ ਗਿਆ ਅਤੇ ਜਿਸ ਵਿੱਚ ਤਕਰੀਬਨ 20 ਬੈਂਕਾਂ ਦੇ ਨੁਮਾਇੰਦੇ ਅਤੇ 10 ਸਵੈਰੋਜਗਾਰ ਏਜੰਸੀਆਂ ਜਿਵੇਂ ਕਿ ਐਸ.ਸੀ. ਕਾਰਪੋਰੇਸ਼ਨ, ਬੈਕਫਿੰਕੋ, ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਆਰਸੇਟੀ, ਖੇਤੀਬਾੜੀ ਵਿਭਾਗ ਆਦਿ ਨੇ ਭਾਗ ਲਿਆ ਅਤੇ ਇਸ ਮੇਲੇ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ ਪੀ.ਸੀ.ਐਸ.(ਏ) ਬੀ.ਡੀ.ਪੀ.ਓ. ਮਾਜਰੀ ਨੇ ਵੀ ਸ਼ਿਰਕਤ ਕੀਤੀ।
ਉਨ੍ਹਾਂ ਦੱਸਿਆ ਕਿ ਮੇਲਿਆਂ ਦੀ ਲੜੀ ਵਿੱਚ ਦੂਸਰਾ ਮੇਲਾ ਬੀ.ਡੀ.ਪੀ.ਓ. ਦਫਤਰ ਖਰੜ 15 ਦਸੰਬਰ ਅਤੇ ਤੀਸਰਾ ਮੇਲਾ 16 ਦਸੰਬਰ ਨੂੰ ਬੀ.ਡੀ.ਪੀ.ਓ. ਦਫਤਰ ਡੇਰਾਬਸੀ ਵਿਖੇ ਲਗਾਇਆ ਜਾਣਾ ਹੈ।
ਉਨਾਂ ਦੱਸਿਆ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ. 78142-59210 ਤੇ ਸਪੰਰਕ ਕਰ ਸਕਦੇ ਹਨ।
No comments:
Post a Comment