Thursday, February 4, 2021

ਐਸ.ਸੀ ਸਿਖਿਆਰਥੀਆ ਲਈ ਮੁਫਤ ਡੇਅਰੀ ਸਿਖਲਾਈ ਕੋਰਸ 15 ਫਰਵਰੀ ਤੋ ਚਾਹਵਾਨ ਸਿਖਿਆਰਥੀਆ ਦੀ ਇੰਟਰਵਿਊ 11 ਫਰਵਰੀ ਨੂੰ

 ਐਸ.ਏ.ਐਸ. ਨਗਰ 4 ਫਰਵਰੀ :  ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਐਸ.ਸੀ ਬੈਨੀਫਿਸ਼ਰੀਜ਼ ਨੂੰ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 15 ਫਰਵਰੀ ਨੂੰ ਪੰਜਾਬ ਦੇ ਵੱਖ ਵੱਖ ਟਰੇਨਿੰਗ ਸੈਟਰਾਂ ਤੇ ਚਲਾਇਆ  ਜਾ ਰਿਹਾ ਹੈ। 


 ਇਹ ਜਾਣਕਾਰੀ ਦਿੰਦਿਆਂ ਸ. ਗੁਰਿੰਦਰਪਾਲ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। 

ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੌਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ। 
 ਸ. ਗੁਰਿੰਦਰਪਾਲ ਸਿੰਘ ਕਾਹਲੋ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾ ਦਾ ਪੂਰਨ ਲਾਹਾ ਲੇ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕਰ ਸਕਦੇ ਹੋ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger