Monday, February 8, 2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ

 ਐਸ.ਏ.ਐਸ ਨਗਰ, 8 ਫਰਵਰੀ :ਅੱਜ ਮਿਤੀ 08-02-2021 ਨੂੰ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਸ 3ਬੀ1 , ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਧਾਲੀਵਾਲ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਵੱਲੋਂ ਦਿੱਤੇ ਹੋਏ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਪ੍ਰੇਰਿਆ ਗਿਆ। 


ਉਪਰੰਤ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ ਗਈ। ਇਸ ਮੌਕੇ ਅਧਿਆਪਕ ਸੀਮਤੀ ਮਨਦੀਪ ਸੁਕਲਾ ਅਤੇ ਸ੍ਰੀਮਤੀ ਸਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦੌਰਾਨ ਵਿਦਿਆਰਥਣ ਅਮਨਦੀਪ ਕੌਰ ਬਾਠ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਦੂਜਾ ਸਥਾਨ ਨਿਮਰਤ ਕੌਰ ਖਾਬੜਾ ਅਤੇ ਤੀਜਾ ਸਥਾਨ ਜੀਆ ਅਤੇ ਮਨਪ੍ਰੀਤ ਕੌਰ ਨੇ ਹਾਸਲ ਕੀਤਾ। ਇਸ ਦੌਰਾਨ ਜੱਜ ਦੀ ਭੂਮਿਕਾ ਸੀਮਤੀ ਕੁਲਦੀਪ ਕੌਰ ਅਤੇ ਅਮਰਜੀਤ ਕੌਰ ਵੱਲੋਂ ਨਿਭਾਈ ਗਈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger