ਐਸ.ਏ.ਐਸ. ਨਗਰ ਗੁਰਪ੍ਰੀਤ ਸਿੰਘ ਕਾਂਸਲ 26 ਫਰਵਰੀ :
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋ ਦੀ ਅਗਵਾਈ ਵਿੱਚ ਵਾਰਡ ਨੰ 6 ਅਤੇ ਅਨਾਜ ਮੰਡੀ ਕੁਰਾਲੀ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਪ ਲਗਾਇਆ ਗਿਆ।
ਇਸ ਕੈਂਪ ਵਿੱਚ ਮਾਹਰ ਬੁਲਾਰਿਆ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾ ਦੀ ਜਾਣਕਾਰੀ ਦੇਣਾ ਹੈ। ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆ ਸ੍ਰੀ ਮਨਦੀਪ ਸਿੰਘ ਸੈਣੀ, ਡੇਅਰੀ ਵਿਕਾਸ ਇੰਸਪੈਕਟਰ ਵੱਲੋ ਦੱਸਿਆ ਗਿਆ ਕਿ ਅੱਜ ਦੇ ਇਨਾ ਕੈਪਾ ਵਿੱਚ 45 ਖਪਤਕਾਰਾ ਵੱਲੋ ਦੁੱਧ ਦੇ ਸੈਪਲ ਲਿਆਦੇ ਗਏ। ਜਿਨਾ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਜਿਨਾ ਵਿੱਚੋ ਯੂਰੀਆ, ਕਾਸਟਿਕ ਸੋਡਾ ਅਤੇ ਸਟਾਰਚ ਦੇ ਸੈਪਲ ਟੈਸਟ ਕੀਤੇ ਗਏ, ਇਨਾ ਸੈਂਪਲਾ ਦੀ ਰਿਪੋਰਟ ਨਿੱਲ ਪਾਈ ਗਈ। 03 ਸੈਂਪਲਾ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ।
ਇਸ ਕੈਂਪ ਦਾ ਉਦਘਾਟਨ ਸ੍ਰੀ ਸੰਦੀਪ ਵਰਮਾ, ਸਮਾਜ ਸੇਵੀ ਵੱਲੋ ਕੀਤਾ ਗਿਆ ਅਤੇ ਦੁੱਧ ਖਪਤਕਾਰਾ ਮੀਨੂ, ਹਰਵਿੰਦਰ ਸਿੰਘ, ਕਰਮਜੀਤ ਕੌਰ ਅਤੇ ਦਫਤਰੀ ਅਮਲਾ ਦੀਪਕ ਮਨਮੋਹਨ ਸਿੰਘ ਡੀ.ਡੀ.ਆਈ, ਅਰਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਹਰਚੰਦ ਸਿੰਘ ਹਾਜ਼ਰ ਸਨ।
ਇਸ ਕੈਪ ਦੌਰਾਨ ਸ੍ਰੀ ਮਨਦੀਪ ਸਿੰਘ ਸੈਣੀ, ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਕੈਪਾ ਤੋ ਇਲਾਵਾ ਜਿਲਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਵਿਖੇ ਕਮਰਾ ਨੰਬਰ 434, ਤੀਸਰੀ ਮੰਜਲ ਵਿੱਚ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਸਮਾਂ ਸਵੇਰੇ 9 ਤੋ ਦੁਪਹਿਰ 1 ਵਜੇ ਤੱਕ ਮੁਫਤ ਕੀਤੀ ਜਾਦੀ ਹੈ। ਕਿਸੇ ਵੀ ਥਾ ਉੱਤੇ ਵਿਸੇਸ ਤੌਰ ਤੇ ਅਜਿਹਾ ਕੈਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment