ਚੰਡੀਗੜ੍ਹ, ਗੁਰਨਾਮ ਸਾਗਰ 28 ਫਰਵਰੀ :
ਆਮ ਆਦਮੀ ਪਾਰਟੀ ਦੀ ਜ਼ਬਰਦਸਤ ਪ੍ਰਤੀਕਿਰਿਆ ਨੂੰ ਵੇਖਦੇ ਹੋਏ ਪੰਜਾਬ ਹਿਤੈਸ਼ੀ ਲੋਕ ਪਾਰਟੀ ਵਿੱਚ ਰੋਜ਼ਾਨਾ ਸ਼ਾਮਲ ਹੋ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਬੇਹੱਦ ਕਰੀਬੀ ਆਗੂ ਸੋਨੂੰ ਜਾਫ਼ਰ, ਫ਼ਾਜ਼ਿਲਕਾ ਦੇ ਕਾਂਗਰਸੀ ਆਗੂ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਬਰਾੜ ‘ਆਪ’ ਵਿੱਚ ਸ਼ਾਮਲ ਹੋ ਗਏ। ਸੋਨੂੰ ਜਾਫ਼ਰ ਅਤੇ ਹੋਰ ਆਗੂਆਂ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਕਾਰਨ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਮੀਦ ਦੀ ਇੱਕ ਮਾਤਰ ਕਿਰਨ ਦੇ ਰੂਪ ਵਿੱਚ ਵੇਖ ਰਹੇ ਹਨ।
ਸੋਨੂੰ ਜਾਫ਼ਰ ਮਾਝਾ ਵਿੱਚ ਇੱਕ ਪ੍ਰਮੁੱਖ ਈਸਾਈ ਚਿਹਰੇ ਦੇ ਤੌਰ ‘ਤੇ ਪਹਿਚਾਣ ਰੱਖਦੇ ਹਨ ਅਤੇ ਉਹ ਅਜਨਾਲਾ ਦੇ ਮੌਜੂਦਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਕਰੀਬੀ ਸਾਥੀ ਵੀ ਰਹਿ ਚੁੱਕੇ ਹਨ। ਜਾਫ਼ਰ ਿਸ਼ਚਨ ਮੋਰਚੇ ਦੇ ਪ੍ਰਧਾਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ। ਉੱਥੇ ਹੀ ਅਮਨਦੀਪ ਗੋਲਡੀ ਮੁਸਾਫ਼ਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਾਂਗਰਸ ਉਪ-ਪ੍ਰਧਾਨ, ਲੋਕ ਸਭਾ ਫ਼ਿਰੋਜਪੁਰ ਖੇਤਰ ਕਾਂਗਰਸ ਦੇ ਸਾਬਕਾ ਯੂਥ ਜਨਰਲ ਸਕੱਤਰ ਅਤੇ ਇੱਕ ਵਪਾਰੀ ਦੇ ਤੌਰ ‘ਤੇ ਪਹਿਚਾਣ ਰੱਖਦੇ ਹਨ। ਇੱਕ ਹੋਰ ਆਗੂ ਅੰਗਰੇਜ਼ ਸਿੰਘ ਬਰਾੜ ਜੋ ‘ਆਪ’ ਵਿੱਚ ਸ਼ਾਮਲ ਹੋਏ ਹਨ, ਉਹ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਉਪ-ਪ੍ਰਧਾਨ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ।
ਇਸ ਮੌਕੇ ਚੀਮਾ ਨੇ ਕਿਹਾ ਕਿ ਆਏ ਦਿਨ ਭਾਰੀ ਗਿਣਤੀ ਵਿਚ ਪੰਜਾਬ ਹਿਤੈਸ਼ੀ ਲੋਕ ‘ਆਪ’ ‘ਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਹ ‘ਆਪ’ ਨੂੰ ਇੱਕ ਮਾਤਰ ਭਰੋਸੇਯੋਗ ਵਿਕਲਪ ਦੇ ਰੂਪ ਵਿੱਚ ਵੇਖਦੇ ਹਨ। ਜੋ ਸੂਬੇ ਵਿਚ ਰਾਜਨੀਤੀ ਨੂੰ ਬਦਲਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਨਾਲ ਅਗਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਦੀ ਤਾਕਤ ਕਈ ਗੁਣਾ ਵੱਧ ਜਾਵੇਗੀ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਲਈ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ । ਆਗੂਆਂ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਪੂਰੀ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।
No comments:
Post a Comment