ਚੰਡੀਗੜ੍ਹ, ਗੁਰਨਾਮ ਸਾਗਰ 16 ਫਰਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਜਗਜੀਤ ਸਿੰਘ ਦਰਦੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਤਬੀਰ ਸਿੰਘ ਦਰਦੀ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਹਰਪਾਲ ਸਿੰਘ ਚੀਮਾ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
No comments:
Post a Comment