ਸਾਹਿਬਜ਼ਾਦਾ ਅਜੀਤ ਸਿੰਘ ਨਗਰ,ਗੁਰਪ੍ਰੀਤ ਸਿੰਘ ਕਾਂਸਲ 16 ਫ਼ਰਵਰੀ :- ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਸ਼ਰੇਆਮ ਘਾਣ ਕਰਦਿਆਂ ਹੱਕ ਸੱਚ ਦੀ ਅਵਾਜ਼ ਬੁਲੰਦ ਕਰਨ ਵਾਲੇ ਨਾਗਰਿਕਾਂ ਦੀ ਅਵਾਜ਼ ਦਬਾਉਣ ਲਈ ਖ਼ਤਰਨਾਕ ਧਾਰਾਵਾਂ ਲਗਾ ਕੇ ਪੁਲਿਸ ਕੇਸ ਦਰਜ ਕਰ-ਕਰ ਕੇ ਜੇਲ੍ਹਾਂ ਵਿੱਚ ਧੱਕਣ ਲੱਗੀ ਹੋਈ ਹੈ। ‘ਟੂਲਕਿੱਟ’ ਮਾਮਲੇ ਵਿੱਚ ਦਿਸ਼ਾ ਰਵੀ, ਸ਼ਾਂਤਨੂ ਅਤੇ ਨਿਕਿਤਾ ਨੂੰ ਜੇਲ੍ਹ ਭੇਜਣਾ ਮੋਦੀ ਸਰਕਾਰ ਵੱਲੋਂ ਲੋਕਤੰਤਰ ਉਤੇ ਕੀਤੇ ਜਾ ਰਹੇ ਨਿਰੰਤਰ ਹਮਲਿਆਂ ਦੀ ਲਡ਼ੀ ਵਜੋਂ ਲਿਆ ਜਾ ਰਿਹਾ ਹੈ। ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ‘ਟੂਲਕਿੱਟ’ ਮਾਮਲੇ ਵਿੱਚ ਦਿਸ਼ਾ ਰਵੀ, ਸ਼ਾਂਤਨੂ ਅਤੇ ਨਿਕਿਤਾ ਦੀ ਹੋਈ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਸ੍ਰ. ਗੁਰਕ੍ਰਿਪਾਲ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ
ਪੀ.ਡੀ.ਪੀ. ਵੱਲੋਂ ਮੋਦੀ ਸਰਕਾਰ ਖਿਲਾਫ਼ ਉਕਤ ਘਟਨਾ ਨੂੰ ਲੈ ਕੈ ਰੋਸ ਪ੍ਰਦਰਸ਼ਨ ਵੀ ਕੀਤਾ
ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਮਾਨ ਨੇ ਕਿਹਾ ਕਿ ਪੀ.ਡੀ.ਪੀ. ਪਾਰਟੀ ਮੋਦੀ
ਸਰਕਾਰ ਦੀਆਂ ਅਜਿਹੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ
ਕਿ ਪੀ.ਡੀ.ਪੀ. ਮੰਗ ਕਰਦੀ ਹੈ ਟੂਲਕਿੱਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦਿਸ਼ਾ ਰਵੀ,
ਸ਼ਾਂਤਨੂ ਅਤੇ ਨਿਕਿਤਾ ਨੂੰ ਤੁਰੰਤ ਰਿਹਾਅ ਕਰਕੇ ਇਨਸਾਫ਼ ਦਿੱਤਾ ਜਾਵੇ।
ਇਸ ਮੌਕੇ
ਪਾਰਟੀ ਦੇ ਸੂਬਾ ਜਨਰਲ ਸਕੱਤਰ ਵਿਨੋਦ ਪਾਠਕ, ਮੀਤ ਪ੍ਰਧਾਨ ਡਾ. ਹਰਜਿੰਦਰ ਹੈਰੀ,
ਕਾਨੂੰਨੀ ਸਲਾਹਕਾਰ ਮਲਕੀਤ ਸਿੰਘ, ਅਮਰਜੀਤ ਸਿੰਘ ਵਾਲੀਆ, ਗੁਰਬਖਸ਼ ਸਿੰਘ, ਬਲਵਿੰਦਰ
ਸਿੰਘ, ਰਵਿੰਦਰ ਕੌਰ ਗਿੱਲ, ਮਲਕੀਤ ਸਿੰਘ, ਹਰਪਾਲ ਸਿੰਘ ਵੀ ਹਾਜ਼ਰ ਸਨ।
No comments:
Post a Comment