Friday, February 19, 2021

ਕਾਂਗਰਸੀ ਕੌਂਸਲਰ ਬਲਜੀਤ ਕੌਰ ਦੇ ਚੋਣ ਜਿੱਤਣ ਉਪਰੰਤ ਥਾਂ-ਥਾਂ ਜ਼ੋਰਦਾਰ ਸਵਾਗਤ

ਮੋਹਾਲੀ, 19 ਫ਼ਰਵਰੀ (ਗੁਰਪ੍ਰੀਤ ਸਿੰਘ ਕਾਂਸਲ): ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਵਾਰਡ ਨੰਬਰ 7 (ਫੇਜ਼ 5) ਤੋਂ ਕਾਂਗਰਸੀ ਉਮੀਦਵਾਰ ਵਜੋਂ ਸਭ ਤੋਂ ਵੱਡੀ ਲੀਡ ਨਾਲ ਚੋਣ ਜਿੱਤ ਕੇ ਕੌਂਸਲਰ ਬਣ ਚੁੱਕੇ ਬੀਬੀ ਬਲਜੀਤ ਕੌਰ ਦਾ ਵਾਰਡ ਵਿੱਚ ਥਾਂ-ਥਾਂ ਜ਼ੋਰਦਾਰ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਸਾਹਿਬਵਾੜਾ ਸਾਹਿਬ ਫੇਜ਼ 5 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਗੁਰਮੀਤ ਸਿੰਘ, ਸ੍ਰੀ ਹਰੀ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੇਸ਼ ਮੰਨਣ ਵੱਲੋਂ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਜ੍ਹਾ ਨਾਲ ਇਹ ਜਿੱਤ ਸੰਭਵ ਹੋ ਸਕੀ ਹੈ। ਉਨ੍ਹਾਂ ਜਿੱਥੇ ਕੈਬਨਿਟ ਮੰਤਰੀ ਸ੍ਰ. ਸਿੱਧੂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਪ੍ਰਤੀ ਉਨ੍ਹਾਂ ਦਾ ਧੰਨਵਾਦ ਕੀਤਾ ਉਸ ਦੇ ਨਾਲ ਹੀ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਪੂਰੇ ਮੋਹਾਲੀ ਸ਼ਹਿਰ ਵਿੱਚ ਸਭ ਤੋਂ ਵੱਡੀ ਲੀਡ ਨਾਲ ਉਨ੍ਹਾਂ ਚੋਣ ਜਿਤਾ ਕੇ ਇਤਿਹਾਸ ਸਿਰਜਿਆ ਹੈ। ਦੱਸਣਯੋਗ ਹੈ ਕਿ ਬੀਬੀ ਬਲਜੀਤ ਕੌਰ ਨੇ 1573 ਵੋਟਾਂ ਦੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ।
ਉਨ੍ਹਾਂ ਆਪਣੇ ਵਾਰਡ ਦੀਆਂ ਸਮੂਹ ਮੰਦਰ ਤੇ ਗੁਰਦੁਆਰਾ ਕਮੇਟੀਆਂ ਸਮੇਤ ਰਿਹਾਇਸ਼ੀ ਗਰੀਨ ਪਾਰਕ ਵੈੱਲਫ਼ੇਅਰ ਐਸੋਸੀਏਸ਼ਨ ਫੇਜ਼ 5 ਸਮੇਤ ਵਾਰਡ ਦੇ ਸਾਰੇ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਬਹੁਤ ਜਲਦ ਨਿਗਮ ਦਾ ਮੇਅਰ ਬਣਨ ਉਪਰੰਤ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰ ਦਿੱਤੀ ਜਾਵੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger