SBP GROUP

SBP GROUP

Search This Blog

Total Pageviews

Wednesday, February 24, 2021

ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਆਮ ਆਦਮੀ ਪਾਰਟੀ ਨੌਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਕਰੇਗੀ

ਚੰਡੀਗੜ੍ਹ, ਗੁਰਨਾਮ ਸਾਗਰ 24 ਫਰਵਰੀ :

ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ 'ਆਪ' ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖਿਆ। ਮੰਗਲਵਾਰ ਨੂੰ 'ਆਪ' ਆਗੂ ਹਰਪਾਲ ਸਿੰਘ ਚੀਮਾ, ਸਰਵਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੌਦੀਪ ਕੌਰ ਨੂੰ ਮਿਲਣ ਲਈ ਕਰਨਾਲ ਜੇਲ੍ਹ ਗਏ ਸਨ, ਪ੍ਰੰਤੂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤੀ ਸੀ।



ਚੀਮਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਨੌਦੀਪ ਕੌਰ ਆਪਣੇ ਫੈਕਟਰੀ ਸਾਥੀਆਂ ਦੇ ਅਧਿਕਾਰਾਂ ਦਾ ਅੰਦੋਲਨ ਕਰ ਰਹੀ ਸੀ। ਹਰਿਆਣਾ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਰਨਾਲ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਦੀ ਸਲਾਮਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਅੱਗਿਆ ਕਿਹਾ ਕਿ ਮੰਗਲਵਾਰ ਨੂੰ ਕਰਨਾਲ ਜੇਲ੍ਹ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਕੋਵਿੰਡ ਦੇ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜੇਲ੍ਹ ਪਰਿਸਰ ਵਿੱਚ ਪ੍ਰਵੇਸ਼ ਕਰਨ ਤੋਂ ਮਨਾ ਕਰ ਦਿੱਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਆਖਿਰ ਕਿਉਂ ਉਨ੍ਹਾਂ ਇਸ ਤਰ੍ਹਾਂ ਘਟੀਆ ਤਰਕ ਦੇ ਕੇ ਨੌਦੀਪ ਕੌਰ ਨੂੰ ਮਿਲਣ ਤੋਂ ਰੋਕਿਆ ਗਿਆ?
ਉਨ੍ਹਾਂ ਕਿਹਾ ਕਿ ਕਰਨਾਲ ਜੇਲ੍ਹ ਵਿਚ ਬਿਨੈ ਪੱਤਰ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਹਰਿਆਣਾ ਪੁਲਿਸ ਇਹ ਕਹਿ ਰਹੀ ਸੀ ਕਿ ਕੋਵਿੰਡ ਕਾਰਨ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਗੁਆਢੀ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਵਜੋਂ ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਲੋਕਾਂ ਨੂੰ ਨੌਦੀਪ ਕੌਰ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਕੀ ਹਰਿਆਣਾ ਸਰਕਾਰ ਲੋਕਾਂ ਤੋਂ ਕੁਝ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਕੀ ਸਰਕਾਰ ਇਸ ਬਾਰੇ ਜਾਣਕਾਰੀ ਗੁਪਤ ਰੱਖਣਾ ਚਾਹੁੰਦੀ ਹੈ ਜਾਂ ਕੁਝ ਹੋਰ ਕਾਰਨ ਹਨ? ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਦੀਪ ਕੌਰ ਦੀ ਤੁਰੰਤ ਰਿਹਾਈ ਦੀ ਮੰਗ ਕਰਦੀ ਹੈ ਅਤੇ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿੱਚ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ ਵਜੋਂ 'ਆਪ' ਨੌਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਵਿਰੋਧ ਅਤੇ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਦੀਪ ਕੌਰ ਦਾ ਸਿਰਫ ਇਹ ਹੀ ਅਪਰਾਧ ਸੀ ਕਿ ਉਹ ਕਾਰਖਾਨੇ ਦੇ ਮਜ਼ਦੂਰਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਅਤੇ ਵਰਕਰਾਂ ਦੇ ਅਧਿਕਾਰਾਂ ਲਈ ਲੜਦੀ ਰਹੇਗੀ ਅਤੇ ਹਰ ਮੌਕੇ ਉੱਤੇ ਉਨ੍ਹਾਂ ਨਾਲ ਖੜ੍ਹੀ ਰਹੇਗੀ।

No comments:


Wikipedia

Search results

Powered By Blogger