Menu Footer Widget
Friday, February 19, 2021
ਨਗਰ ਨਿਗਮ ਚੋਣਾਂ ਵਿੱਚ ਲੋਕਾਂ ਨੇ ਲਗਾਈ ਵਿਕਾਸ ਕੰਮਾਂ ’ਤੇ ਮੁਹਰ : ਕੁਲਜੀਤ ਬੇਦੀ
ਮੋਹਾਲੀ, 19 ਫ਼ਰਵਰੀ (ਗੁਰਪ੍ਰੀਤ ਸਿੰਘ ਕਾਂਸਲ): ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੇ ਭਾਰੀ ਬਹੁਮਤ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ਮੋਹਾਲੀ ਸ਼ਹਿਰ ਦੇ ਲੋਕ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਲੋਕਾਂ ਨੇ ਇਨ੍ਹਾਂ ਚੋਣਾਂ ਵਿੱਚ ਵਿਕਾਸ ਕੰਮਾਂ ਉਤੇ ਮੁਹਰ ਲਗਾਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 8 (ਫੇਜ਼ 3ਬੀ2) ਤੋਂ ਚੋਣ ਜਿੱਤ ਚੁੱਕੇ ਕਾਂਗਰਸੀ ਉਮੀਦਵਾਰ ਸ੍ਰ. ਕੁਲਜੀਤ ਸਿੰਘ ਬੇਦੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਮਿਲੀ ਭਾਰੀ ਜਿੱਤ ਨਾਲ ਇਹ ਗੱਲ ਵੀ ਸਪੱਸ਼ਟ ਹੋ ਗਈ ਹੈ ਕਿ ਕਾਂਗਰਸ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ ਹੁਣ 2022 ਵਿੱਚ ਫਾਈਨਲ ਵੀ ਜਿੱਤ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਜਲਦ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਨਿਗਮ ਦੇ ਮੇਅਰ ਅਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਵ ਕੀਤੀ ਜਾਵੇਗੀ।
ਵਾਰਡ ਨੰਬਰ 8 ਤੋਂ ਨਵ-ਨਿਯੁਕਤ ਨਿਗਮ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਿੱਥੇ 50 ਵਾਰਡਾਂ ਵਿੱਚੋਂ ਦੋ ਤਿਆਈ ਸੀਟਾਂ ਉਤੇ ਜਿੱਤ ਹਾਸਿਲ ਕਰ ਚੁੱਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਧਾਈ ਦੇ ਪਾਤਰ ਹਨ, ਉਥੇ ਹੀ ਸ਼ਹਿਰ ਦੇ ਲੋਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਉਤੇ ਵਿਸ਼ਵਾਸ ਜਤਾਇਆ।
ਉਨ੍ਹਾਂ ਦੇ ਚੋਣ ਜਿੱਤਣ ਦੀ ਖੁਸ਼ੀ ਵਿੱਚ ਵਾਰਡ ਨਿਵਾਸੀਆਂ ਨੇ ਫੁੱਲਾਂ ਦੇ ਬੁੱਕਿਆਂ ਨਾਲ ਸਵਾਗਤ ਕੀਤਾ ਅਤੇ ਲੱਡੂ ਵੰਡੇ ਗਏ। ਸ੍ਰੀ ਲਕਸ਼ਮੀ ਨਰਾਇਣ ਮੰਦਰ ਦੀ ਕਮੇਟੀ ਵੱਲੋਂ ਪ੍ਰਧਾਨ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮੰਦਰ ਕਮੇਟੀ ਵੱਲੋਂ ਸ੍ਰ. ਬੇਦੀ ਦਾ ਫੁੱਲਾਂ ਦੇ ਹਾਰਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।
ਸ੍ਰ. ਬੇਦੀ ਨੇ ਆਪਣੀ ਇਸ ਸ਼ਾਨਦਾਰ ਜਿੱਤ ਦੇ ਲਈ ਸਮੂਹ ਮੰਦਰ ਕਮੇਟੀਆਂ, ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਦੇ ਮੋਹਤਬਰ ਵਿਅਕਤੀਆਂ, ਲਾਇਨਜ਼ ਕਲੱਬ ਮੋਹਾਲੀ ਅਤੇ ਆਪਣੇ ਵਾਰਡ ਦੀ ਸਮੁੱਚੀ ਨਾਰੀ ਸ਼ਕਤੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਸਹਿਯੋਗ ਨਾਲ ਉਹ ਚੋਣ ਜਿੱਤਣ ਵਿੱਚ ਕਾਮਯਾਬ ਹੋਏ। ਉਨ੍ਹਾਂ ਆਪਣੇ ਵਾਰਡ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦੇਣਗੇ ਅਤੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਖੜ੍ਹਦੇ ਰਹਿਣਗੇ
Subscribe to:
Post Comments (Atom)
SBP GROUP
Search This Blog
Total Pageviews
Wikipedia
Search results



No comments:
Post a Comment