Menu Footer Widget
Thursday, February 18, 2021
ਪੈਸਟੀਸਾਈਡ ਡੀਲਰਾਂ ਨੂੰ ਦਿੱਤੀ ਚਿਤਾਵਨੀ ;ਕਿਸਾਨਾਂ ਨੂੰ ਸਿਰਫ ਪੀ.ਏ.ਯੂ ਵੱਲੋਂ ਸਿਫਾਰਸ਼ ਕੀਤੀਆਂ ਦਵਾਈਆਂ ਦੀ ਹੀ ਵਿਕਰੀ ਕੀਤੀ ਜਾਵੇ
ਐਸ.ਏ.ਐਸ. ਨਗਰ(ਗੁਰਪ੍ਰੀਤ ਸਿੰਘ ਕਾਂਸਲ) 18 ਫਰਵਰੀ :ਐਸ.ਏ.ਐਸ.ਨਗਰ ਜ਼ਿਲੇ ਵਿੱਚ ਕਣਕ ਦੀ ਪੀਲੀ ਕੁੰਗੀ ਨੇ ਦਸਤਕ ਦੇ ਦਿੱਤੀ ਹੈ। ਡਾ:ਸੁਖਦੇਵ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ: ਰਾਜੇਸ਼ ਕੁਮਾਰ ਰਹੇਜਾ, ਮੁੱਖ ਖੇਤੀਬਾੜੀ ਅਫਸਰ ਅਤੇ ਉਹਨਾਂ ਦੀ ਟੀਮ ਵੱਲੋਂ ਕਣਕ ਦੇ ਖੇਤਾਂ ਦਾ ਲਗਾਤਾਰ ਮੁਆਇਨਾਂ ਕੀਤਾ ਜਾ ਰਿਹਾ ਹੈ। ਪੀਲੀ ਕੁੰਗੀ ਦੇ ਹਮਲੇ ਬਾਰੇ ਉਹਨਾਂ ਵੱਲੋਂ ਦੱਸਿਆ ਗਿਆ ਕਿ ਖਰੜ ਬਲਾਕ ਦੇ ਪਿੰਡ ਖਾਨਪੁਰ ਬੰਗਰ ਵਿਖੇ ਮਨਦੀਪ ਸਿੰਘ, ਦਲਵੀਰ ਸਿੰਘ ਅਤੇ ਕੁਲਵੰਤ ਸਿੰਘ ਦੇ ਕਣਕ ਦੇ ਖੇਤਾਂ ਵਿੱਚ ਪੀਲੀ ਕੁੰਗੀ ਦਾ ਹਮਲਾ 10 ਤੋ 15% ਪਾਇਆ ਗਿਆ ਹੈ। ਇਸ ਤਰ੍ਹਾਂ ਇਹ ਨਾਮੁਰਾਦ ਬਿਮਾਰੀ ਨੇ ਐਸ.ਏ.ਐਸ.ਨਗਰ ਜ਼ਿਲੇ ਵਿੱਚ ਆਪਣੀ ਦਸਤਕ ਦੇ ਦਿੱਤੀ ਹੈ । ਇਸ ਤੋਂ ਇਲਾਵਾ ਰੋਪੜ ਜ਼ਿਲੇ ਵਿੱਚ ਅਤੇ ਪਠਾਨਕੋਟ ਜ਼ਿਲੇ ਵਿੱਚ ਇਸ ਬਿਮਾਰੀ ਦੇ ਲੱਛਣ ਪਾਏ ਗਏ ਹਨ।
ਕਿਸਾਨਾਂ ਨੂੰ ਇੱਕਤਰ ਕਰਕੇ ਮੌਕੇ ਤੇ ਪੀ.ਏ.ਯੂ ਵੱਲੋਂ ਸਿਫਾਰਸ਼ ਕੀਤੀ ਉੱਲੀ ਨਾਸ਼ਕ ਦਵਾਈ ਦੀ ਸਹੀ ਮਾਤਰਾ ਵਿੱਚ ਅਤੇ ਪਾਣੀ ਦੇ ਸਹੀ ਘੋਲ ਵਿੱਚ ਖੁੱਲੀ ਧੁੱਪ ਦੁਪਿਹਰ ਦੇ ਸਮੇਂ ਸਪਰੇਅ ਕਰਨ ਦੀ ਅਡਵਾਈਜ਼ਰੀ ਦਿੱਤੀ ਗਈ। ਇਲਾਕੇ ਦੇ ਕਿਸਾਨਾਂ ਨੂੰ ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਕਿ ਇਸ ਦੀ ਫੌਰੀ ਤੌਰ ਤੇ ਰੋਕਥਾਮ ਕਰਨ ਲਈ 200 ਗ੍ਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੇਨਾਜੋਲ) ਜਾਂ 200 ਮਿਲੀਲਿਟਰ ੳਪੇਰਾ 18.3 ਐਸ ਈ (ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜੋਲ) ਜਾਂ 200 ਮਿਲੀਲਿਟਰ ਕਸਟੋਡੀਆ 320 ਐਸ ਸੀ (ਐਜੋਕਸੀਸਟ੍ਰੋਬਿਨ+ਟੈਬੂਕੋਨਾਜੋਲ) ਜਾਂ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ਬੰਪਰ 25 ਈ ਸੀ/ਸਟਿਲਟ 25 ਈ ਸੀ/ਕੰਮਪਾਸ 25 ਈ ਸੀ/ਮਾਰਕਜੋਲ 25 ਈ ਸੀ (ਪ੍ਰੋਪੀਕੋਨਾਜੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
ਉਹਨਾਂ ਵੱਲੋਂ ਇਲਾਕੇ ਦੇ ਪੈਸਟੀਸਾਈਡ ਡੀਲਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਸਿਰਫ ਪੀ.ਏ.ਯੂ ਵੱਲੋਂ ਸਿਫਾਰਸ਼ ਕੀਤੀਆਂ ਦਵਾਈਆਂ ਦੀ ਹੀ ਵਿਕਰੀ ਕੀਤੀ ਜਾਵੇ ਅਤੇ ਜੇਕਰ ਕੋਈ ਡੀਲਰ ਅਣਅਧਿਕਾਰਤ ਦਵਾਈ ਦੀ ਵਿਕਰੀ ਕਰੇਗਾ ਤਾਂ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਵੱਲੋਂ ਡਾ: ਸੰਦੀਪ ਕੁਮਾਰ, ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਿੱਚ ਇੱਕ 6 ਮੈਂਬਰੀ ਟੀਮ ਨੂੰ ਨਿਰਦੇਸ਼ ਦਿੱਤੇ ਕਿ ਲਗਾਤਾਰ ਇੱਕ ਹਫਤਾ ਪਿੰਡ ਖਾਨਪੁਰ ਬੰਗਰ ਅਤੇ ਉਸ ਦੇ ਨੇੜਲੇ ਪਿੰਡਾਂ ਵਿੱਚ ਰੋਜ਼ਾਨਾ ਕੈਂਪ ਲਗਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਡੀਲਰਾਂ ਤੇ ਵੀ ਕੜੀ ਨਜਰ ਰੱਖੀ ਜਾਵੇ ਤਾਂ ਜੋ ਕਿਸਾਨਾਂ ਦੀ ਲੁੱਟ-ਖਸੁੱਟ ਨਾ ਹੋ ਸਕੇ।
ਉਹਨਾਂ ਇਹ ਵੀ ਕਿਹਾ ਕਿ ਇਸ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉ ਕਿ ਤਾਪਮਾਨ ਵੀ ਹੁਣ ਵੱਧ ਰਿਹਾ ਹੈ ਅਤੇ ਹਵਾ ਵੀ ਨਹੀਂ ਚਲ ਰਹੀ ਜੋ ਕਿ ਇਸ ਬਿਮਾਰੀ ਨੂੰ ਅੱਗੇ ਫੈਲਾਉਣ ਵਿੱਚ ਠੱਲ ਪਾਵੇਗੀ। ਉਹਨਾਂ ਵੱਲੋਂ ਅਡਵਾਈਜਰੀ ਜਾਰੀ ਕਰਦੇ ਹੋਏ ਕਿਹਾ ਕਿ ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ਤੇ ਹੀ ਉੱਲੀਨਾਸ਼ਕਾਂ ਦਾ ਛਿੜਕਾਅ ਕਰੋ। ਖੇਤਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਪੈਣ ਤੇ ਇਹ ਛਿੜਕਾਅ ਫਿਰ ਦੁਹਰਾਉ ਤਾਂ ਜੋ ਟੀਸੀ ਵਾਲਾ ਪੱਤਾ ਬਿਮਾਰੀ ਰਹਿਤ ਰਹੇ।
Subscribe to:
Post Comments (Atom)
SBP GROUP
Search This Blog
Total Pageviews
Wikipedia
Search results


No comments:
Post a Comment