ਹੁਸ਼ਿਆਰਪੁਰ,ਗੁਰਨਾਮ ਸਾਗਰ 20 ਫਰਵਰੀ : ਆਮ ਆਦਮੀ ਪਾਰਟੀ ਨੇ ਦਸੂਹਾ ਦੇ ਕਿਸਾਨ ਪਿਓ ਪੁੱਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਇਕ ਮੁੱਖ ਮੰਤਰੀ ਦੇ ਲਾਰਿਆਂ ਤੋਂ ਤੰਗ ਆ ਕੇ ਪਿਓ ਪੁੱਤ (ਜਗਤਾਰ ਸਿੰਘ ਤੇ ਕਿਰਪਾਲ ਸਿੰਘ) ਨੇ ਆਪਣਾ ਜੀਵਨ ਖਤਮ ਕਰ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਪੀੜਤ ਪਰਿਵਾਰ ਦੇ ਘਰ ਪਹੁੰਚਕੇ ਦੁੱਖ ਪ੍ਰਗਟਾਇਆ।
'ਆਪ' ਆਗੂਆਂ ਨੇ ਕਿਹਾ ਕਿ ਖੁਦਕੁਸ਼ੀ ਨੋਟ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ ਉਨ੍ਹਾਂ ਦੀ ਮੌਤ ਦੇ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਜਿਨ੍ਹਾਂ ਸਰਕਾਰਾਂ ਨੇ ਲੋਕਾਂ ਦੇ ਜਿਉਣ ਸਹਾਰਾ ਬਣਾਨਾ ਸੀ ਅੱਜ ਉਹੀ ਸਰਕਾਰਾਂ ਉਨ੍ਹਾਂ ਦੀ ਮੌਤ ਦਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਲਈ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹ ਕੇ ਸਹੁੰ ਚੁੱਕੀ ਸੀ ਕਿ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣਗੇ, ਪ੍ਰੰਤੂ ਅੱਜ ਕਿਸਾਨ ਦਾ ਕਰਜ਼ਾ ਮੁਆਫ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਹੀ ਦੁਖਦਾਇਕ ਕਦਮ ਚੁੱਕਣ ਲਈ ਮਜ਼ਬੂਰ ਹੋਏ। ਉਨ੍ਹਾਂ ਕਿਹਾ ਕਿ ਕਿਸਾਨ ਵੱਲੋਂ ਲਿਖੇ ਖੁਦਕੁਸ਼ੀ ਨੋਟ ਵਿਚ ਸਾਫ ਤੌਰ ਉੱਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਣ ਉੱਤੇ ਪੁਲਿਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਮਾਮਲਾ ਦਰਜ ਕਰੇ। ਉਨ੍ਹਾਂ ਕਿਹਾ ਕਿ ਰਾਜਸ਼ਾਹੀ ਮਾਨਸਿਕਤਾ ਵਾਲੇ 'ਮਹਾਰਾਜੇ' ਦੇ ਦਿਲ ''ਚ ਆਮ ਜਨਤਾ ਪ੍ਰਤੀ ਕੋਈ ਹਮਦਰਦੀ ਨਹੀਂ ਹੈ,
ਜਿਸ ਕਾਰਨ ਅੱਜ ਉਸਦੇ ਸੂਬੇ ਦੇ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਸਰਕਾਰ ਵੱਲੋਂ ਲਗਾਏ ਗਏ ਝੂਠੇ ਲਾਰੇ ਅਤੇ ਧੋਖਾਧੜੀ ਹੁਣ ਬੇਨਕਾਬ ਹੋ ਚੁੱਕੀ ਹੈ, ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਜੋ ਕਿਸਾਨ ਇਕ ਏਕੜ ਜ਼ਮੀਨ ਦੇ ਹੀ ਮਾਲਕ ਹਨ, ਉਹਨਾਂ ਵੱਲੋਂ ਆਤਮ ਹੱਤਿਆ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੇ ਉਹਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਸਰਕਾਰ ਇਹ ਝੂਠਾ ਦਾਅਵਾ ਕਰ ਰਹੀ ਹੈ ਕਿ ਉਸਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਉਹਨਾ ਕਿਹਾ ਕਿ ਇਹ ਆਧਾਰ ਹੀ ਪੰਜਾਬ ਕਾਂਗਰਸ ਪ੍ਰਧਾਨ ਦੇ ਖਿਲਾਫ ਕੇਸ ਦਰਜ ਕਰਨ ਲਈ ਹੀ ਕਾਫੀ ਹੈ ਕਿਉਂਕਿ ਉਹਨਾਂ ਦੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਝੂਠਾ ਵਾਅਦਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਦੇ ਅੜੀਅਲ ਰਵੱਈਏ ਦੇ ਚਲਦੇ ਹੋਏ ਉਹ ਬਹੁਤ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਖੁਦਕੁਸ਼ੀ ਨੋਟ ਵਿੱਚ ਸਪੱਸ਼ਟ ਲਿਖਿਆ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨ ਭਾਈਚਾਰੇ ਦੀ ਆਵਾਜ਼ ਸੁਣਨ ਤੋਂ ਇਨਕਾਰੀ ਹੋਣ ਕਾਰਨ ਦੁਖੀ ਹੋਕੇ ਇਹ ਕਦਮ ਚੁੱਕ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਬਾਰੇ ਲਿਆਂਦੇ ਗਏ ਨਵੇਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।
No comments:
Post a Comment