ਮੋਹਾਲੀ, 8 ਫ਼ਰਵਰੀ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਪ੍ਰੀਸ਼ਦ ਚੋਣਾਂ ਨਿਰਪੱਖ ਅਤੇ ਅਜ਼ਾਦਾਨਾ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਪੰਜਾਬ ਸੁਤੰਤਰ ਬਾਡੀ ਹੈ ਜਿਸ ਵਿੱਚ ਸਰਕਾਰ ਦੀ ਕੋਈ ਵੀ ਦਖ਼ਲਅੰਦਾਜ਼ੀ ਨਹੀਂ ਕਰਦੀ। ਵਿਰੋਧੀ ਪਾਰਟੀਆਂ ਆਪਣੀ ਹਾਰ ਤੋਂ ਘਬਰਾ ਕੇ ਨਾਮਜ਼ਦਗੀ ਕਾਗਜ਼ਾਂ ਵਿੱਚ ਗਲਤੀਆਂ ਛੱਡ ਕੇ ਭੱਜਣ ਦਾ ਰਾਹ ਲੱਭ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਕਿਰਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਪ੍ਰੈੱੋਸ ਕਲੱਬ ਵਿਖੇ ਮੀਟ-ਦ-ਪ੍ਰੈੱਸ ਪ੍ਰੋਗਰਾਮ ਵਿੱਚ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਪੱਤਰਕਾਰਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ
ਸਿੰਘ ਬਾਦਲ ਉਤੇ ਦੋਸ਼ ਲਗਾਇਆ ਕਿ ਉਹ ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਪ੍ਰਤੀ ਹੋ ਰਹੀ
ਬਹਿਸ ਵਿੱਚ ਸ਼ਾਮਿਲ ਹੋਣ ਦੀ ਬਜਾਇ ਗੈਰ-ਸਮਾਜਿਕ ਤੱਤਾਂ ਦਾ ਟੋਲਾ ਲੈ ਕੇ ਨਗਰ ਨਿਗਮ ਤੇ
ਨਗਰ ਪ੍ਰੀਸ਼ਦ ਚੋਣਾਂ ਨੂੰ ਪ੍ਰਭਾਵਿਤ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰ.
ਬਾਦਲ ਨੇ ਜੇਕਰ ਪਾਰਲੀਮੈਂਟ ਵਿੱਚ ਨਹੀਂ ਜਾਣਾ ਸੀ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਜ਼ਰੂਰ ਜਾਣਾ
ਚਾਹੀਦਾ ਸੀ।
ਇਹਨੀਂ ਦਿਨੀਂ ਕਾਂਗਰਸੀ ਐਮ.ਐਲ.ਏ. ਰਾਜਾ ਵਡ਼ਿੰਗ ਅਤੇ ਮੈਂਬਰ
ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਵਿਚਕਾਰ ਚੱਲ ਰਹੀ ਤਿੱਖੀ ਸ਼ਬਦੀ ਜੰਗ ਬਾਰੇ ਸਵਾਲ ਦੇ
ਜਵਾਬ ਵਿੱਚ ਸਿੱਧੂ ਨੇ ਕਿਹਾ ਕਿ ਜਿਹੋ ਜਿਹੀ ਭਾਸ਼ਾ ਵਿੱਚ ਕੋਈ ਵਿਅਕਤੀ ਗੱਲ ਕਰੇਗਾ, ਉਸ
ਨੂੰ ਉਸੇ ਭਾਸ਼ਾ ਵਿੱਚ ਜਵਾਬ ਦੇਣਾ ਬਣਦਾ ਹੈ ਅਤੇ ਰਾਜਾ ਵਡ਼ਿੰਗ ਬਡ਼ਾ ਸਹੀ ਜਵਾਬ ਬਾਦਲ
ਨੂੰ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਨਗਰ ਪ੍ਰੀਸ਼ਦ ਚੋਣਾਂ ਵਿੱਚ
ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਭਰ੍ਹਵਾਂ ਹੁੰਗਾਰਾ ਮਿਲ ਰਿਹਾ ਹੈ ਜਦਕਿ
ਮੋਹਾਲੀ ਵਰਗੇ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰ ਵੀ ਪੂਰੇ ਖਡ਼੍ਹੇ ਨਹੀਂ
ਕਰ ਸਕਿਆ। ਇਸ ਤੋਂ ਇਲਾਵਾ ਅਜ਼ਾਦ ਗਰੁੱਪ ਅਤੇ ਆਮ ਆਦਮੀ ਪਾਰਟੀ ਦੇ ਸੁਮੇਲ ਉਤੇ ਵਰ੍ਹਦਿਆਂ
ਸ੍ਰ. ਸਿੱਧੂ ਨੇ ਕਿਹਾ ਕਿ ਅਮੀਰ ਗਰੁੱਪ ਨਾਲ ਗਠਜੋਡ਼ ਕਰਨ ’ਤੇ ਕੇਜਰੀਵਾਲ ਦਾ ਵੀ
ਚਿਹਰਾ ਨੰਗਾ ਹੋ ਗਿਆ ਹੈ ਅਤੇ ਇਹ ਆਮ ਆਦਮੀ ਪਾਰਟੀ ਨਾ ਹੋ ਕੇ ਅਮੀਰਾਂ ਦੀ ਪਾਰਟੀ ਬਣ ਗਈ
ਹੈ।
ਸ੍ਰ. ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਬਡ਼ੇ
ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਮੋਹਾਲੀ ਵਿੱਚ ਕਾਂਗਰਸ ਪਾਰਟੀ ਦਾ ਮੇਅਰ
ਬਣਾਇਆ ਜਾਵੇਗਾ।
ਇਸ ਤੋਂ ਪਹਿਲਾਂ ਕਲੱਬ ਦੇ ਜਨਰਲ ਸਕੱਤਰ ਹਰਬੰਸ ਸਿੰਘ ਬਾਗਡ਼ੀ ਨੇ
ਕੈਬਨਿਟ ਮੰਤਰੀ ਦਾ ਕਲੱਬ ਵਿੱਚ ਪਹੁੰਚਣ ’ਤੇ ਜੀ ਆਇਆਂ ਆਖਿਆ ਅਤੇ ਕਲੱਬ ਦੀਆਂ
ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸੀਨੀਅਰ ਵਾਈਸ
ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਗਵਰਨਿੰਗ ਬਾਡੀ ਦੀ ਟੀਮ ਨੇ ਕੈਬਨਿਟ
ਮੰਤਰੀ ਨੂੰ ਕਲੱਬ ਵੱਲੋਂ ਮੰਗ ਪੱਤਰ ਵੀ ਸੌਂਪਿਆ।
No comments:
Post a Comment